ਆਫ਼ਤ ਪ੍ਰਬੰਧਨ, ਫਸਟ ਏਡ, ਸੇਫਟੀ ਟ੍ਰੇਨਿੰਗ, ਬਚਾਓ ਲਈ ਜ਼ਰੂਰੀ : ਇੰਸਪੈਕਟਰ ਕਰਮਜੀਤ ਕੌਰ
- by Jasbeer Singh
- November 5, 2024
ਆਫ਼ਤ ਪ੍ਰਬੰਧਨ, ਫਸਟ ਏਡ, ਸੇਫਟੀ ਟ੍ਰੇਨਿੰਗ, ਬਚਾਓ ਲਈ ਜ਼ਰੂਰੀ : ਇੰਸਪੈਕਟਰ ਕਰਮਜੀਤ ਕੌਰ ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਮਾਰਟ ਸਕੂਲ ਸਨੌਰੀ ਗੇਟ ਪਟਿਆਲਾ ਵਿਖੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਫਾਇਰ ਸੇਫਟੀ ਅਤੇ ਆਵਾਜਾਈ, ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਦੇਣ ਲਈ ਪ੍ਰਿੰਸੀਪਲ ਰਮਨਦੀਪ ਸਿੰਘ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ ਗਏ । ਪੰਜਾਬ ਪੁਲਸ ਆਵਾਜਾਈ ਸਿਖਿਆ ਸੈਲ ਦੇ ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਆਪਣੀ, ਆਪਣੇ ਘਰ, ਪਰਿਵਾਰ ਅਤੇ ਸਾਮਾਨ ਦੀ ਸੁਰੱਖਿਆ ਲਈ ਸਭ ਨੂੰ ਸੇਫਟੀ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਜਾਣਕਾਰੀ ਲੈਂਦੇ ਰਹਿਣਾ ਚਾਹੀਦਾ ਅਤੇ ਸੰਕਟ ਸਮੇਂ ਪੁਲਸ ਪ੍ਰਸ਼ਾਸਨ ਦੀ ਮਦਦ ਜ਼ਰੂਰ ਲੈਣੀ ਚਾਹੀਦੀ ਹੈ ਤਾਂ ਜ਼ੋ ਸੰਕਟ ਸਮੇਂ, ਗ਼ਲਤ ਅਨਸਰ, ਤੁਹਾਡੇ ਡਰ, ਲਾਲਚ, ਅਣਗਹਿਲੀ ਲਾਪਰਵਾਹੀ ਦਾ ਲਾਭ ਨਾ ਲੈਣ ਸਕਣ । ਉਨ੍ਹਾਂ ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਵੀ ਦਿੱਤੀ । ਇਸ ਮੌਕੇ ਬੱਚਿਆਂ ਨੂੰ ਨਸਿ਼ਆਂ ਅਪਰਾਧਾਂ ਕਿਡਨੈਪਿੰਗ ਸਾਈਬਰ ਸੁਰੱਖਿਆ ਬਾਰੇ ਵੀ ਜਾਣਕਾਰੀ ਦੇਣ ਦੇ ਨਾਲ ਨਾਲ ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਨੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟੀਕਲ ਕਰਵਾ ਕੇ ਵਿਦਿਆਰਥੀਆਂ ਅਧਿਆਪਕਾਂ ਨੂੰ ਪੀੜਤਾਂ ਦੀ ਸਹਾਇਤਾ ਕਰਨ, ਅੱਗਾਂ ਬੁਝਾਉਣ ਅਤੇ ਐਮਰਜੈਂਸੀ ਦੌਰਾਨ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੀ ਜਾਣਕਾਰੀ ਦਿੱਤੀ । ਸਾਂਝ ਕੇਂਦਰ ਕੋਤਵਾਲੀ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਦੀਪ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ । ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਪਰਮਜੀਤ ਕੌਰ ਨੇ ਕਿਹਾ ਕਿ ਅਜ ਦੇ ਸਮੇਂ ਵਿੱਚ ਆਪਣੀ, ਆਪਣੇ ਬੱਚਿਆਂ, ਪਰਿਵਾਰਕ ਮੈਂਬਰਾਂ ਅਤੇ ਪ੍ਰਾਪਰਟੀਆਂ ਦੀ ਸੁਰੱਖਿਆ ਲਈ ਸਾਨੂੰ ਸੇਫਟੀ, ਬਚਾਉ, ਮਦਦ ਕਰਨ, ਲਈ ਟ੍ਰੇਨਿੰਗ ਲੈਣੀ ਅਤੇ ਅਭਿਆਸ ਕਰਨੇ ਜ਼ਰੂਰੀ ਹਨ ਕਿਉਂਕਿ ਵੱਧ ਹਾਦਸੇ, ਘਟਨਾਵਾਂ, ਇਨਸਾਨੀ ਗਲਤੀਆਂ ਲਾਪਰਵਾਹੀਆਂ ਕਾਹਲੀ ਆਦਿ ਕਾਰਨ ਹੋ ਰਹੀਆਂ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.