ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਪੱਖ ਵਿਚ ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਦੀ ਅਗਵਾਈ ਵਿਚ ਪਟਿਆਲਾ ’ਚ ਵਿਸ਼ਾਲ ਮੋਟਰਸਾਈਕਲ ਰੈਲੀ ਕੀਤੀ ਗਈ। ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਦੰਗੇ ਕਰਵਾ ਕੇ ਪੰਜਾਬ ਨੂੰ ਇਕ ਵਾਰ ਫਿਰ ਖ਼ਤਰਨਾਕ ਦੌਰ ਵਿਚ ਧੱਕਣਾ ਚਾਹੁੰਦੀ ਹੈ। ਇਸੇ ਕਰ ਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਣੇ ਕੁਝ ਉਮੀਦਵਾਰ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਜ਼ਰੂਰੀ ਹੈ ਨਹੀਂ ਤਾਂ ਭਾਜਪਾ ਆਪਣੇ ਮਨਸੂਬਿਆਂ ਵਿਚ ਕਾਮਯਾਬ ਹੋ ਜਾਵੇਗੀ। ਡਾ. ਗਾਂਧੀ ਨੇ ਕਿਹਾ ਕਿ ਲੋਕ ਸਭਾ ਹਲਕਾ ਪਟਿਆਲਾ ਤੋਂ ਪਿੰਡਾਂ ਤੇ ਸ਼ਹਿਰਾਂ ਵਿਚ ਵੱਡਾ ਸਮਰਥਨ ਮਿਲ ਰਿਹਾ ਹੈ ਇਸ ਲਈ ਜ਼ਰੂਰੀ ਹੈ ਕਿ ਇਸ ਸਮਰਥਨ ਨੂੰ ਵੋਟਾਂ ਵਿਚ ਬਦਲ ਲਿਆ ਜਾਵੇ। ਅੱਜ ਦੇ ਮੋਟਰਸਾਈਕਲ ਮਾਰਚ ਵਿਚ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਸਾਬਕਾ ਚੇਅਰਮੈਨ ਸੰਤੋਖ ਸਿੰਘ ਅਤੇ ਐੱਨਐੱਸਯੂਆਈ ਦੇ ਸਾਬਕਾ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਹ ਰੈਲੀ ਸ਼ੇਰਾਂ ਵਾਲਾ ਗੇਟ ਤੋਂ ਸ਼ੁਰੂ ਹੋ ਕੇ ਧਰਮਪੁਰਾ ਬਾਜ਼ਾਰ, ਅਨਾਰਦਾਨਾ ਚੌਕ, ਕਿਲ੍ਹਾ ਚੌਕ, ਬਰਤਨ ਬਾਜ਼ਾਰ, ਸ਼ਾਹੀ ਸਮਾਧਾਂ ਤੋਂ ਹੁੰਦੀ ਹੋਈ ਰਾਘੋਮਾਜਰਾ ਵਿੱਚ ਸਮਾਪਤ ਹੋਈ। ਇਸ ਮੌਕੇ ਸ੍ਰੀ ਗਾਂਧੀ ਨੇ ਕਿਹਾ ਕਿ ਸਿੰਗਲਾ ਪਰਿਵਾਰ ਟਕਸਾਲੀ ਕਾਂਗਰਸੀ ਪਰਿਵਾਰ ਹੈ ਅਤੇ ਇਸ ਪਰਿਵਾਰ ਨੇ ਹਮੇਸ਼ਾ ਹੀ ਕਾਂਗਰਸ ਦਾ ਸਾਥ ਦਿੱਤਾ ਹੈ। ਪਟਿਆਲਾ ਦੇ ਲੋਕਾਂ ਨੇ ਹਮੇਸ਼ਾਂ ਹੀ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਸਮੁੱਚੀਆਂ ਮੁਹਿੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਨੇ ਕਿਹਾ ਕਿ ਕਾਂਗਰਸ ਨੇ ਪਟਿਆਲਾ ਦੇ ਲੋਕਾਂ ਨੂੰ ਇੱਕ ਦੂਰਅੰਦੇਸ਼ੀ ਸੋਚ ਅਤੇ ਤਜਰਬੇਕਾਰ ਉਮੀਦਵਾਰ ਦਿੱਤਾ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.