July 6, 2024 01:41:27
post

Jasbeer Singh

(Chief Editor)

Latest update

ਨੀਟੂ ਸ਼ਟਰਾਂ ਵਾਲੇ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ

post-img

ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਤੁਰੰਤ ਬਾਅਦ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂਵਾਲੇ ਨੇ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਨੀਟੂ ਸ਼ਟਰਾਂਵਾਲੇ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਜਲੰਧਰ ਵਿਚਲੇ ਘਰ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹੋਇਆ ਹੈ। ਸ੍ਰੀ ਚੰਨੀ ਨੇ ਨੀਟੂ ਨਾਲ ਕੀਤੀ ਇਸ ਗੱਲਬਾਤ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵੀ ਪਾਈ ਹੈ ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਜ਼ਿਕਰਯੋਗ ਹੈ ਕਿ ਜਲੰਧਰ 2023 ਉਪ ਚੋਣ ’ਚ ਨੀਟੂ ਸ਼ਟਰਾਂ ਵਾਲੇ ਨੂੰ 4599 ਵੋਟਾਂ ਮਿਲੀਆਂ ਸਨ ਤੇ ਉਹ ਛੇਵੇਂ ਸਥਾਨ ’ਤੇ ਰਹੇ ਸਨ। ਆਜ਼ਾਦ ਉਮੀਦਵਾਰਾਂ ਵਿੱਚੋਂ ਸਭ ਤੋਂ ਵੱਧ ਵੋਟਾਂ ਨੀਟੂ ਸ਼ਟਰਾਂ ਵਾਲੇ ਨੂੰ ਹੀ ਮਿਲੀਆਂ ਸਨ। ਚੋਣ ’ਚ ਆਪਣੇ ਵੱਖਰੇ ਅੰਦਾਜ਼ ਕਾਰਨ ਸੁਰਖ਼ੀਆਂ ਵਿੱਚ ਰਹਿਣ ਵਾਲੇ ਨੀਟੂ ਸ਼ਟਰਾਂ ਵਾਲੇ ਨੇ ਕਿਹਾ ਕਿ ਉਹ ਭਵਿੱਖ ਵਿੱਚ ਕੋਈ ਚੋਣ ਨਹੀਂ ਲੜੇਗਾ। ਇਸ ਤੋਂ ਪਹਿਲਾਂ ਨੀਟੂ ਨੇ ਸ਼ਕਤੀਮਾਨ ਦੀ ਵਰਦੀ ਪਾ ਕੇ ਜਲੰਧਰ ’ਚ ਪ੍ਰਚਾਰ ਕੀਤਾ ਸੀ। ਨੀਟੂ ਸ਼ਟਰਾਂਵਾਲਾ ਅਸਲ ਵਿੱਚ ਜਲੰਧਰ ਵਿੱਚ ਲੋਹੇ ਦਾ ਕੰਮ ਕਰਨ ਵਾਲਾ ਕਾਰੀਗਰ ਹੈ ਤੇ ਸ਼ਟਰ ਬਣਾਉਣ ਦਾ ਕੰਮ ਕਰਦਾ ਹੈ। ਦੱਸਣਯੋਗ ਹੈ ਕਿ ਨੀਟੂ ਸ਼ਟਰਾਂਵਾਲੇ ਨੇ ਮਈ 2019 ਵਿੱਚ ਜਲੰਧਰ ਤੋਂ ਪਹਿਲੀ ਵਾਰ ਲੋਕ ਸਭਾ ਦੀ ਚੋਣ ਲੜੀ ਸੀ। ਉਸ ਨੂੰ ਉਸ ਦੇ ਪਰਿਵਾਰ ਦੇ 9 ਮੈਂਬਰਾਂ ਵਿੱਚੋਂ ਸਿਰਫ਼ 5 ਜਣਿਆਂ ਨੇ ਵੋਟਾਂ ਪਾਈਆਂ ਸਨ।

Related Post