
ਨੌਜ਼ਵਾਨਾਂ ਦੇ ਵਿਰੋਧ ਤੋਂ ਬਾਅਦ ਨੇਪਾਲ ਨੇ ਹਟਾਇਆ ਸੋਸ਼ਲ ਮੀਡੀਆ ਤੋਂ ਬੈਨ
- by Jasbeer Singh
- September 9, 2025

ਨੌਜ਼ਵਾਨਾਂ ਦੇ ਵਿਰੋਧ ਤੋਂ ਬਾਅਦ ਨੇਪਾਲ ਨੇ ਹਟਾਇਆ ਸੋਸ਼ਲ ਮੀਡੀਆ ਤੋਂ ਬੈਨ ਨੇਪਾਲ, 9 ਸਤੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਨੇਪਾਲ ਵਿਖੇ ਨੇਪਾਲੀ ਸਰਕਾਰ ਵਲੋਂ ਜੋ ਲੰਘੇ ਦਿਨੀਂ ਨੇੇਪਾਲ ਵਿਚ ਸੋਸ਼ਲ ਮੀਡੀਆ ਤੇ ਬੈੈਨ ਲਗਾਇਆ ਗਿਆ ਸੀ ਨੂੰ ਨੇਪਾਲ ਸਰਕਾਰ ਨੇ ਨੌਜਵਾਨਾਂ ਦੇ ਭਾਰੀ ਵਿਰੋਧ ਤੋ ਬਾਅਦ ਹਟਾ ਲਿਆ ਹੈ। ਸੰਚਾਰ ਮੰਤਰੀ ਪ੍ਰਿਥਵੀ ਗਰਗ ਨੇ ਕੀ ਆਖਿਆ ਕੈਬਨਿਟ ਮੀਟਿੰਗ ਤੋਂ ਬਾਅਦ ਸੰਚਾਰ ਮੰਤਰੀ ਪ੍ਰਿਥਵੀ ਗੁਰੰਗ ਨੇ ਕਿਹਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਦੀ ਗੱਲ ਮੰਨ ਲਈ ਹੈ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਨੇਪਾਲ ਸਰਕਾਰ ਨੇ ਵਟਸਐਪ ਸਮੇਤ 26 ਸੋਸ਼ਲ ਮੀਡੀਆ ਐਪਸ ’ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਨੇਪਾਲ ਦੇ ਨੌਜਵਾਨਾਂ ਵੱਲੋਂ ਵੱਡੀ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਕੱਲ੍ਹ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਰੋਕ ਹਟਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਪ੍ਰਦਰਸ਼ਨ ਦੀ ਅਗਵਾਈ ਜੈਨ ਜ਼ੀ ਯਾਨੀ 18 ਤੋਂ 28 ਸਾਲ ਦੇ ਨੌਜਵਾਨਾਂ ਵੱਲੋਂ ਕੀਤੀ ਗਈ ਸੀ। ਕੱਲ੍ਹ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 20 ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 300 ਜ਼ਿਆਦਾ ਵਿਅਕਤੀ ਜ਼ਖਮੀ ਹੋ ਗਏ ਸਨ।