post

Jasbeer Singh

(Chief Editor)

Punjab

ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ

post-img

ਭਾਣਜੇ ਨੇ ਪੈਸਿਆਂ ਨੂੰ ਲੈ ਕੀਤਾ ਮਾਮੇ ਦਾ ਕਤਲ ਨਵਾਂਸ਼ਹਿਰ : ਪੰਜਾਬ ਦੇ ਬੰਗਾ ਦੇ ਲਧਾਣਾ ਝਿੱਕਾ ਵਿੱਚ ਖੇਤਾਂ ਵਿੱਚ ਮਿਲੀ ਇਕ ਅਣਪਛਾਤੀ ਲਾਸ਼ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਘਟਨਾ ਨੂੰ ਅੰਜਾਮ ਮ੍ਰਿਤਕ ਦੇ ਭਾਣਜੇ ਨੇ ਆਪਣੇ ਦੋ ਹੋਰ ਸਾਥੀਆਂ ਨਾਲ ਰਲ਼ ਕੇ ਹੀ ਆਪਣੇ ਮਾਮੇ ਦਾ ਕਤਲ ਕਰ ਦਿੱਤਾ ਸੀ ।ਦੱਸਿਆ ਜਾ ਰਿਹਾ ਹੈ ਕਿ ਕਤਲ ਦਾ ਕਾਰਨ ਪੈਸੇ ਦੇ ਲੈਣ-ਦੇਣ ਸੀ । ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 22 ਅਗਸਤ ਨੂੰ ਹਰਦੀਪ ਸਿੰਘ ਵਾਸੀ ਲਧਾਣਾ ਝਿੱਕਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਕਿ ਉਨ੍ਹਾਂ ਦੇ ਗੰਨੇ ਦੇ ਖੇਤਾਂ ਵਿੱਚ ਕਿਸੇ ਅਣਪਛਾਤੇ ਵਿਆਕਤੀ ਦੀ ਲਾਸ਼ ਪਈ ਹੈ। ਪੁਲਸ ਨੇ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤਾਂ ਲੱਗਾ ਕਿ ਕਿਸੇ ਵਿਆਕਤੀ ਨੇ ਕਤਲ ਕਰਕੇ ਲਾਸ਼ ਨੂੰ ਖੇਤਾਂ ਵਿੱਚ ਸੁੱਟਿਆ ਹੈ। ਜਾਚ ਵਿਚ ਪਤਾ ਲੱਗਾ ਕਿ ਇਹ ਲਾਸ਼ ਕਿਸੇ ਪ੍ਰਵਾਸੀ ਦੀ ਹੈ। ਮ੍ਰਿਤਕ ਦੀ ਪਛਾਣ ਅਮਰ ਸਿੰਘ ਨਿਵਾਸੀ ਬਜਾਗਉ ਥਾਣਾ ਸਹੋਲੀ ਬਰੇਲੀ ਉਤੱਰ ਪ੍ਰਦੇਸ਼ ਦੇ ਰੂਪ ਵਿੱਚ ਹੋਈ। ਇਸ ਦੇ ਬਾਅਦ ਮ੍ਰਿਤਕ ਅਮਰ ਸਿੰਘ ਦੀ ਕੁੜੀ ਨੇ ਆਪਣਾ ਬਿਆਣ ਲਿਖਵਾਇਆ ਕਿ ਉਸ ਦੇ ਪਿਤਾ ਦਾ ਕਤਲ ਕਥਿਤ ਤੌਰ `ਤੇ ਹਰੀਸ਼ ਕੁਮਾਰ ਜੋ ਹਾਲ ਵਿੱਚ ਪਿੰਡ ਐਮਾ ਜੱਟਾ ਮਹਿਲਪੁਰ ਵਿੱਚ ਰਹਿੰਦਾ ਹੈ। ਜੋ ਮ੍ਰਿਤਕ ਦਾ ਭਾਣਜਾ ਵੀ ਲੱਗਦਾ ਹੈ। ਇਸ `ਤੇ ਪੁਲਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।ਸ਼ੁਰੂਆਤੀ ਪੁੱਛਗਿੱਛ ਵਿੱਚ ਦੱਸਿਆ ਕਿ ਉਸ ਦਾ ਆਪਣਾ ਮਾਮੇ ਅਮਰ ਸਿੰਘ ਨਾਲ ਪੈਸਿਆ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਲਈ ਉਸ ਨੇ ਗੁਰਦੀਪ ਸਿੰਘ ਉਰਫ਼ ਦੀਪਾ ਅਤੇ ਗਗਨਦੀਪ ਸਿੰਘ ਗੱਗੀ ਦੇ ਨਾਲ ਮਿਲ ਕੇ ਪਿੰਡ ਲਧਾਣਾ ਝਿੱਕਾ ਵਿੱਚ ਹਰਦੀਪ ਸਿੰਘ ਦੇ ਗੰਨੇ ਦੇ ਖੇਤਾਂ ਵਿੱਚ ਕਤਲ ਕਰ ਦਿੱਤਾ ਸੀ ਅਤੇ ਲਾਸ਼ ਨੂੰ ਖੇਤਾਂ ਵਿੱਚ ਸੁੱਟ ਕੇ ਫਰਾਰ ਹੋ ਗਏ ਸੀ। ਪੁਲਸ ਨੇ ਉਕਤ ਦੋਵੇਂ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਨੇ ਮ੍ਰਿਤਕ ਅਮਰ ਸਿੰਘ ਦੇ ਮੋਬਾਇਲ ਫੋਨ ਨੂੰ ਤੋੜ ਕੇ ਬੱਜੋ ਦੀ ਨਹਿਰ ਵਿੱਚ ਸੁੱਟ ਦਿੱਤਾ ਸੀ ।ਦੋਸ਼ੀਆਂ ਕੋਲੋ ਪੁਲਸ ਨੇ ਇਕ ਦਾਤ, ਮੋਟਰਸਾਈਕਲ ਅਤੇ ਮੋਬਾਇਲ ਫੋਨ ਬਰਾਮਦ ਕਰ ਲਿਆ। ਇਸ ਮੌਕੇ `ਤੇ ਡੀ. ਐੱਸ. ਪੀ. ਪ੍ਰੇਮ ਕੁਮਾਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਅਵਤਾਰ ਸਿੰਘ, ਸਬ ਇੰਸਪੈਕਟਰ ਬਲਵਿੰਦਰ ਸਿੰਘ ਐੱਸ. ਐੱਚ. ਓ. ਸਦਰ ਬੰਗਾ ਵੀ ਹਾਜ਼ਰ ਸੀ ।

Related Post