post

Jasbeer Singh

(Chief Editor)

Punjab

ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ : ਰਵਨੀਤ ਬਿੱਟੂ

post-img

ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ : ਰਵਨੀਤ ਬਿੱਟੂ ਚੰਡੀਗੜ੍ਹ : ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ ਸਬੰਧੀ ਗੱਲਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਿਹੜੇ ਕਾਂਗਰਸੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਢੁੱਕਵੀਂ ਯਾਦਗਾਰ ਬਣਾਉਣ ਲਈ ਵਾਰ ਵਾਰ ਆਖ ਰਹੇ ਸਨ ਅੱਜ ਉਹ ਕਿਥੇ ਸਨ ਕਿਉਂਕਿ ਕਾਂਗਰਸ ਵਲੋਂ ਬਣਾਏ ਗਏ ਕਾਂਗਰਸ ਦਫ਼ਤਰ ਦਾ ਨਾਮ ਹੀ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਰੱਖਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਕਿਸੇ ਨੇ ਕਾਂਗਰਸ ਦਫ਼ਤਰ ਦੇ ਬਾਹਰ ਬੋਰਡ ਲਗਾ ਦਿੱਤਾ ਕਿ ਇਸ ਦਾ ਨਾਂਅ ਮਰਹੂਮ ਡਾ. ਮਨਮੋਹਨ ਸਿੰਘ ਦੇ ਨਾਂਅ `ਤੇ ਰੱਖਿਆ ਜਾਵੇ ਕਿਉਂਕਿ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਸਭ ਤੋਂ ਵੱਧ ਮੰਗ ਪੰਜਾਬ ਦੇ ਕਾਂਗਰਸੀ ਆਗੂ ਹੀ ਕਰ ਰਹੇ ਸਨ । ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਦਫ਼ਤਰ ਦਾ ਨਾਮ ਡਾਕਟਰ ਮਨਮੋਹਨ ਸਿੰਘ ਦੇ ਨਾਮ ਤੇ ਨਾ ਰੱਖਣ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਵਿਚ ਪ੍ਰਵਾਰਵਾਦ ਪੂਰੀ ਤਰ੍ਹਾਂ ਭਾਰੂ ਹੈ । ਇਸ ਮੌਕੇ ਕਿਸਾਨਾਂ ਸਬੰਧੀ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਸ ਮਾਮਲੇ `ਤੇ ਹਰ ਕੋਈ ਬਹੁਤ ਚਿੰਤਤ ਹੈ ਕਿਉ਼ਂਕਿ ਅੱਜ 111 ਲੋਕ ਭੁੱਖ ਹੜਤਾਲ `ਤੇ ਬੈਠੇ ਹਨ ਅਤੇ ਸੁਪਰੀਮ ਕੋਰਟ ਇਸ ਪੂਰੇ ਮਾਮਲੇ `ਤੇ ਲਗਾਤਾਰ ਨਜ਼ਰ ਰੱਖ ਰਹੀ ਹੈ, ਸੁਪਰੀਮ ਕੋਰਟ ਜਗਜੀਤ ਡੱਲੇਵਾਲ ਦੀ ਸਿਹਤ `ਤੇ ਨਜ਼ਰ ਰੱਖ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੀ ਹੈ, ਸੁਪਰੀਮ ਕੋਰਟ ਇਸ ਮਾਮਲੇ ਵਿੱਚ ਕੀ ਦਖਲਅੰਦਾਜ਼ੀ ਕਰਦੀ ਹੈ ਅਤੇ ਕੀ ਫ਼ੈਸਲਾ ਲੈਂਦੀ ਹੈ, ਇਹ ਸੁਪਰੀਮ ਕੋਰਟ `ਤੇ ਨਿਰਭਰ ਕਰਦਾ ਹੈ । ਉਨ੍ਹਾਂ ਕਿਹਾ ਕਿ ਮੈਂ ਆਪ ਇਕ ਕਿਸਾਨ ਹਾਂ । ਮੈਂ ਕਿਸਾਨਾਂ ਨੂੰ 6 ਮਹੀਨਿਆਂ ਤੋਂ ਕਹਿੰਦਾ ਰਿਹਾ ਕਿ ਮੈਨੂੰ ਗੱਲਬਾਤ ਲਈ ਬੁਲਾਓ ਤਾਂ ਸਹੀ, ਮੈਂ ਨੰਗੇ ਪੈਰੀ ਆ ਜਾਨਾ ਪਰ ਮੈਨੂੰ ਕਿਸੇ ਵੱਲੋਂ ਗੱਲਬਾਤ ਲਈ ਸੰਪਰਕ ਨਹੀਂ ਕੀਤਾ ਗਿਆ । ਕੋਈ ਗੱਲ ਨਹੀਂ ਹੋਈ । ਹੁਣ ਮੇਰੇ ਹੱਥ ਗੱਲ ਨਹੀਂ ਰਹੀ। ਹੁਣ ਸੁਪਰੀਮ ਕੋਰਟ ਵਿਚ ਇਸ ਦੀ ਸੁਣਵਾਈ ਚੱਲ ਰਹੀ ਹੈ । ਅੰਮ੍ਰਿਤਪਾਲ ਸਿੰਘ ਦੀ ਨਵੀਂ ਬਣੀ ਪਾਰਟੀ `ਤੇ ਰਵਨੀਤ ਬਿੱਟੂ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਅੰਮ੍ਰਿਤਪਾਲ ਦੇ ਮਾਪਿਆਂ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਤੁਸੀਂ ਅੰਮ੍ਰਿਤਪਾਲ ਨੂੰ ਬਣਾ ਦਿਉਂਗੇ ਤਾਂ ਉਹ ਜੇਲ ਤੋਂ ਬਾਹਰ ਆ ਜਾਵੇਗਾ । ਇਸ ਕਰ ਕੇ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਬਣਾਇਆ । ਹੁਣ ਉਨ੍ਹਾਂ ਨੇ ਨਵੀਂ ਪਾਰਟੀ ਬਣਾਈ ਹੈ। ਇੰਨੀ ਛੇਤੀ ਪਾਰਟੀਆਂ ਨਹੀਂ ਬਣਦੀਆਂ ਹੁੰਦੀਆਂ। ਪਾਰਟੀਆਂ ਬਣਾਉਣਾ ਕੋਈ ਖੇਡ ਨਹੀਂ, ਪਾਰਟੀਆਂ ਪਿਛੇ ਬਹੁਤ ਸੰਘਰਸ਼ ਕਰਨਾ ਪੈਂਦਾ ਹੈ ।

Related Post