post

Jasbeer Singh

(Chief Editor)

Patiala News

ਨੇਤਾ ਜੀ ਸੁਭਾਸ਼ ਚੰਦਰ ਬ'ਸ ਦਾ ਜਨਮ ਦਿਹਾੜਾ 23 ਜਨਵਰੀ ਨੂੰ ਫਰੀਦਕੋਟ ਵਿਖੇ ਮਨਾਇਆ ਜਾਵੇਗਾ : ਧਨੇਠਾ , ਖੁਰਾਨਾ

post-img

ਨੇਤਾ ਜੀ ਸੁਭਾਸ਼ ਚੰਦਰ ਬ'ਸ ਦਾ ਜਨਮ ਦਿਹਾੜਾ 23 ਜਨਵਰੀ ਨੂੰ ਫਰੀਦਕੋਟ ਵਿਖੇ ਮਨਾਇਆ ਜਾਵੇਗਾ : ਧਨੇਠਾ , ਖੁਰਾਨਾ ਪਟਿਆਲਾ : ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਜ਼ਿਲ੍ਹਾ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਅੱਜ ਬਲਾਕ ਪ੍ਰਧਾਨ ਬੇਅੰਤ ਸਿੰਘ ਦੀ ਅਗਵਾਈ ਹੇਠ ਸੈਕਟਰੀ ਰਾਜਵੀਰ ਸਿੰਘ ਜੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਖੁਰਾਨਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਮੀਟਿੰਗ ਵਿਚ ਦੱਸਿਆ ਗਿਆ ਕਿ ਸੰਸਥਾ ਵੱਲੋਂ ਹਰ ਸਾਲ ਦੀ ਤਰਾਂ ਨੇਤਾ ਜੀ ਸੁਭਾਸ਼ ਚੰਦਰ ਬੋਸ ਜੀ ਦਾ ਜਨਮ ਦਿਹਾੜਾ ਸੁਬਾ ਪੱਧਰੀ ਸਮਾਗਮ ਫਰੀਦਕੋਟ ਵਿਖੇ 23 ਜਨਵਰੀ ਨੂੰ ਮਨਾਇਆ ਜਾਵੇਗਾ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਚੋਂ ਫਰੀਡਮ ਫਾਈਟਰ ਪਰਿਵਾਰ ਸ਼ਾਮਲ ਹੋਣਗੇ । ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਧਨੇਠਾ ਨੇ ਦੱਸਿਆ ਕਿ ਸਰਕਾਰ ਦੇ ਤਿੰਨ ਸਾਲ ਪੁਰੇ ਹੋ ਜਾਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜੇ ਤੱਕ ਫਰੀਡਮ ਫਾਈਟਰ ਪਰਿਵਾਰਾਂ ਨੂੰ ਨਾਂ ਮੀਟਿੰਗ ਦਿੱਤੀ ਹੈ ਅਤੇ ਨਾ ਹੀ ਕੋਈ ਮੰਗਾਂ ਮੰਨੀਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲਿਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਅਣਗੌਲਿਆਂ ਕੀਤਾ ਗਿਆ ਤਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 23 ਮਾਰਚ ਨੂੰ ਖਟਕੜ ਕਲਾਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿਮੇਵਾਰੀ ਸਰਕਾਰ ਦੀ ਹੋਵੇਗੀ । ਇਸ ਬਾਬਤ ਡੀ. ਸੀ. ਦਫਤਰ ਵਿਖੇ ਫਰੀਡਮ ਫਾਈਟਰ ਪ੍ਰੀਵਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਜੀ. ਏ. ਟੂ. ਡੀ. ਸੀ. ਪਟਿਆਲਾ ਮੈਡਮ ਰਿਚਾ ਗੋਇਲ ਨਾਲ ਮੀਟਿੰਗ ਕਰਕੇ ਜੱਥੇਬੰਦੀ ਵੱਲੋਂ ਮੰਗ ਪੱਤਰ ਸੌਂਪਿਆ ਗਿਆ । ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਖੁਰਾਨਾ ਨੇ ਦੱਸਿਆ ਕਿ 23 ਜਨਵਰੀ ਵਾਲੇ ਸਮਾਗਮ ਵਿੱਚ ਜ਼ਿਲ੍ਹਾ ਪਟਿਆਲਾ ਤੋਂ ਵੱਧ ਤੋਂ ਵੱਧ ਮੈਂਬਰਾਂ ਦੀ ਫਰੀਦਕੋਟ ਵਿਖੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਮੀਟਿੰਗ ਵਿੱਚ ਹਾਜ਼ਰ ਹੋਏ ਮੈਂਬਰ ਬਲਾਕ ਖਜਾਨਚੀ ਜਰਨੈਲ ਸਿੰਘ,ਲਖਵੀਰ ਸਿੰਘ, ਰਣਧੀਰ ਸਿੰਘ, ਅਨਿਲ ਕੁਮਾਰ, ਰਛਪਾਲ ਸਿੰਘ ਬਾਗੀ, ਬਲਜੀਤ ਸਿੰਘ ਮਾਡੋਲੀ,ਸਵਰਨ ਸਿੰਘ, ਜਸਵੰਤ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ ।

Related Post