post

Admin

(Chief Editor)

ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ

post-img

ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ : ਕੰਗਨਾ ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। ਕੰਗਨਾ ਨੇ ਅੱਗੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ `ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਵੀ ਨਹੀਂ ਸਿਖਣਾ ਹੈ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਕੰਗਨਾ ਰਣੌਤ ਨੇ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਤੇ ਪੋਸਟ ਕਰਕੇ ਇਕ ਨਵਾਂ ਵਿਵਾਦ ਪੈਦਾ ਕਰ ਦਿੱਤਾ ਹੈ।

Related Post

Instagram