ਚੀਨੀ ਵੀਜ਼ਾ ਘਪਲੇ ਮਾਮਲੇ ਵਿਚ ਆਇਆ ਨਵਾਂ ਮੋੜ ਨਵੀਂ ਦਿੱਲੀ, 16 ਜਨਵਰੀ 2026 : ਕਾਂਗਰਸ ਸੰਸਦ ਮੈਂਬਰ ਕਾਰਤੀ ਚਿਦਾਂਬਰਮ ਨੇ ਕਥਿਤ ਚੀਨੀ ਵੀਜ਼ਾ ਘਪਲੇ `ਚ ਉਨ੍ਹਾਂ ਦੇ ਖਿ਼ਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਸਾਜਿ਼ਸ਼ ਦੇ ਦੋਸ਼ ਤੈਅ ਕੀਤੇ ਜਾਣ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ। ਦਿੱਲੀ ਹਾਈਕੋਰਟ ਵਿਚ ਹੁਣ ਸੁਣਵਾਈ ਹੋਵੇਗੀ 19 ਨੂੰ ਇਸ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਕਰ ਰਹੀ ਹੈ। ਚਿਦਾਂਬਰਮ ਦੀ ਪਟੀਸ਼ਨ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ `ਚ ਸੂਚੀਬੱਧ ਕੀਤੀ ਗਈ ਹੈ ਅਤੇ ਇਸ `ਤੇ ਸੁਣਵਾਈ 19 ਜਨਵਰੀ ਨੂੰ ਹੋਵੇਗੀ । ਸੀ. ਬੀ. ਆਈ. ਨੇ ਅਕਤੂਬਰ 2024 `ਚ ਕਾਰਤੀ ਚਿਦਾਂਬਰਮ ਅਤੇ ਹੋਰਾਂ ਦੇ ਖ਼ਿਲਾਫ਼ ਸਾਲ 2011 `ਚ ਬਿਜਲੀ ਕੰਪਨੀ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ. ਐੱਸ. ਪੀ. ਐੱਲ.) ਲਈ ਚੀਨੀ ਨਾਗਰਿਕਾਂ ਨੂੰ ਵੀਜ਼ੇ ਦੀ ਸਹੂਲਤ ਦੇਣ `ਚ ਕਥਿਤ ਰਿਸ਼ਵਤਖੋਰੀ ਦੇ ਮਾਮਲੇ `ਚ ਦੋਸ਼ ਪੱਤਰ ਦਾਖ਼ਲ ਕੀਤਾ ਸੀ। 2011 `ਚ ਕਾਰਤੀ ਦੇ ਪਿਤਾ ਪੀ. ਚਿਦਾਂਬਰਮ ਕੇਂਦਰੀ ਗ੍ਰਹਿ ਮੰਤਰੀ ਸਨ।
