ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ
- by Jasbeer Singh
- November 25, 2024
ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦਿੱਤਾ ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ. ਐਸ. ਪੀ. ਸੀ. ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ 'ਆਪ' ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ । ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ ਨਿਯੁਕਤੀ ਪੱਤਰ ਮਿਲਿਆ ਹੈ । ਉਸ ਨੇ ਕਿਹਾ ਕਿ ਇਹ ਮੌਜੂਦਾ ਸੂਬਾ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ । ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਉਸ ਨੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ । ਸੰਗਰੂਰ ਤੋਂ ਸੁਖਚੈਨ ਕੌਰ ਨੇ ਵੀ ਲੋਕ ਭਲਾਈ ਨੂੰ ਯਕੀਨੀ ਬਣਾਉਣ ਹਿੱਤ ਨੌਜਵਾਨਾਂ ਲਈ ਉਮੀਦ ਦੀ ਕਿਰਨ ਬਣਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ । ਉਸ ਨੇ ਕਿਹਾ ਕਿ ਹੋਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਰਿਣੀ ਹੈ । ਸੰਗਰੂਰ ਤੋਂ ਜਸਪ੍ਰੀਤ ਕੌਰ ਨੇ ਵੀ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਸ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਨੌਕਰੀ ਪ੍ਰਾਪਤ ਕਰਨ ਲਈ ਯਤਨਸ਼ੀਲ ਸੀ ਅਤੇ ਉਸ ਦਾ ਪਰਿਵਾਰ ਮੁੱਖ ਮੰਤਰੀ ਦਾ ਕਰਜ਼ਦਾਰ ਹੈ । ਅੰਮ੍ਰਿਤਸਰ ਦੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬਹੁਤ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਦੇ ਪੂਰੇ ਪਰਿਵਾਰ ਵਿੱਚੋਂ ਉਸ ਨੂੰ ਹੀ ਪਹਿਲੀ ਵਾਰ ਸਰਕਾਰੀ ਨੌਕਰੀ ਮਿਲੀ ਹੈ । ਉਸ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹ ਕੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਗਿਆ ਹੈ । ਬਠਿੰਡਾ ਤੋਂ ਰੁਜਲ ਰਾਣੀ ਨੇ ਵੀ ਮੁੱਖ ਮੰਤਰੀ ਵੱਲੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ । ਫਰੀਦਕੋਟ ਤੋਂ ਪਰਵਿੰਦਰ ਸਿੰਘ ਨੇ ਕਿਹਾ ਕਿ ਉਹ ਨਿਯੁਕਤੀ ਪ੍ਰਕਿਰਿਆ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਦੇ ਧੰਨਵਾਦੀ ਹੈ । ਸੰਗਰੂਰ ਦੇ ਰਹਿਣ ਵਾਲੇ ਰਾਹੁਲ ਸ਼ਰਮਾ ਨੇ ਦੱਸਿਆ ਕਿ ਉਸ ਨੇ ਇਟਲੀ ਤੋਂ ਵਾਪਸ ਆ ਕੇ ਨੌਕਰੀ ਜੁਆਇਨ ਕੀਤੀ ਹੈ ਅਤੇ ਨਿਯੁਕਤੀ ਪੱਤਰ ਮਿਲਣ ਉਪਰੰਤ ਘਰ ਚਲਾ ਜਾਵੇਗਾ । ਉਸ ਨੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ।
Related Post
Popular News
Hot Categories
Subscribe To Our Newsletter
No spam, notifications only about new products, updates.