July 6, 2024 00:43:42
post

Jasbeer Singh

(Chief Editor)

Punjab, Haryana & Himachal

News18 Mega Opinion Poll: ਪੰਜਾਬ ਚ ਕਾਂਗਰਸ ਦੀ ਚੜ੍ਹਾਈ, ਜਾਣੋ ਆਪ ਦਾ ਹੈ ਕੀ ਹਾਲ...

post-img

ਇਸ ਦੇ ਨਾਲ ਹੀ ਪੰਜਾਬ ਵਿੱਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ। ਇਸ ਨੂੰ 13 ਵਿੱਚੋਂ ਵੱਧ ਤੋਂ ਵੱਧ 7 ਸੀਟਾਂ ਮਿਲਣਗੀਆਂ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਇੰਡੀਆ ਅਲਾਇੰਸ ਤਹਿਤ ਪੰਜਾਬ ਵਿੱਚ ਕੋਈ ਗਠਜੋੜ ਨਹੀਂ ਹੈ।ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਨਿਊਜ਼18 ਦੇ ਮੈਗਾ ਓਪੀਨੀਅਨ ਪੋਲ (News18 Mega Opinion Poll) ਵਿੱਚ ਪੰਜਾਬ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪੋਲ ਮੁਤਾਬਕ ਆਮ ਆਦਮੀ ਪਾਰਟੀ ਨੂੰ ਇਸ ਵਾਰ ਸਿਰਫ਼ ਇੱਕ ਸੀਟ ਮਿਲਣ ਵਾਲੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੇਗੀ। ਇਸ ਨੂੰ 13 ਵਿੱਚੋਂ ਵੱਧ ਤੋਂ ਵੱਧ 7 ਸੀਟਾਂ ਮਿਲਣਗੀਆਂ। ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਇੰਡੀਆ ਅਲਾਇੰਸ ਤਹਿਤ ਪੰਜਾਬ ਵਿੱਚ ਕੋਈ ਗਠਜੋੜ ਨਹੀਂ ਹੈ।ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਸੀ। ਇਹੀ ਕਾਰਨ ਹੈ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਨਿਊਜ਼18 ਦੇ ਓਪੀਨੀਅਨ ਪੋਲ ਵਿੱਚ ਐਨਡੀਏ ਨੂੰ ਤਿੰਨ ਸੀਟਾਂ ਮਿਲਦੀਆਂ ਨਜ਼ਰ ਆ ਰਹੀਆਂ ਹਨ। ਇੱਥੇ ਦੱਸ ਦਈਏ ਕਿ ਲੋਕ ਸਭਾ ਚੋਣਾਂ ਲਈ ਹੁਣ ਤੱਕ ਅਕਾਲੀ ਦਲ ਨੇ ਭਾਜਪਾ ਨਾਲ ਕੋਈ ਗਠਜੋੜ ਨਹੀਂ ਕੀਤਾ ਹੈ।ਪੰਜਾਬ ‘ਚ ਵੋਟ ਸ਼ੇਅਰ? NDA- 13% ਕਾਂਗਰਸ- 38% ਅਕਾਲੀ ਦਲ- 22% ਆਪ- 15% ਪੰਜਾਬ ਦੀ ਗੱਲ ਕਰੀਏ ਤਾਂ ਮੰਨਿਆ ਜਾ ਰਿਹਾ ਹੈ ਕਿ ਇਸ ਸੂਬੇ ਵਿੱਚ ਭਾਜਪਾ ਦੀ ਸਥਿਤੀ ਬਹੁਤੀ ਚੰਗੀ ਨਹੀਂ ਹੈ। ਅਜਿਹਾ ਇਸ ਲਈ ਕਿਉਂਕਿ ਕਿਸਾਨ ਅੰਦੋਲਨ ਲਈ ਸਭ ਤੋਂ ਵੱਧ ਆਵਾਜ਼ ਪੰਜਾਬ ਵਿੱਚੋਂ ਹੀ ਉਠਾਈ ਗਈ ਸੀ। ਪੰਜਾਬ ਦੇ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕੇਂਦਰ ਸਰਕਾਰ ਖਿਲਾਫ ਅੰਦੋਲਨ ਕਰ ਰਹੇ ਸਨ। ਹੁਣ ਵੀ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰ ਰਹੇ ਹਨ।

Related Post