post

Jasbeer Singh

(Chief Editor)

Punjab

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 5 ਜਨਵਰੀ ਨੂੰ

post-img

ਕੰਗਣਾ ਰਣੌਤ ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 5 ਜਨਵਰੀ ਨੂੰ ਬਠਿੰਡਾ, 15 ਦਸੰਬਰ 2025 : ਬਠਿੰਡਾ ਦੀ ਮਾਨਯੋਗ ਅਦਾਲਤ ਵਿਚ ਅੱਜ ਦਿੱਲੀ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਟਵਿੱਟਰ `ਤੇ ਕੀਤੀਆਂ ਟਿੱਪਣੀਆਂ ਦੇ ਮਾਮਲੇ ’ਚ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਣਾ ਰਣੌਤ ਖਿ਼ਲਾਫ਼ ਸੁਣਵਾਈ ਹੋਈ । ਦੋਹਾਂ ਧਿਰਾਂ ਦੇ ਵਕੀਲ ਅਦਾਲਤ `ਚ ਮੌਜੂਦ ਸਨ ਪਰ ਬਜ਼ੁਰਗ ਬੇਬੇ ਮਹਿੰਦਰ ਕੌਰ ਸਿਹਤ ਖ਼ਰਾਬ ਹੋਣ ਕਾਰਨ ਪੇਸ਼ ਨਹੀਂ ਹੋ ਸਕੀ । ਅਦਾਲਤ ਨੇ ਦਿੱਤੇ ਗਵਾਹਾਂ ਦੀ ਪਛਾਣ ਲਈ 5 ਨੂੰ ਅਦਾਲਤ ਵਿਚ ਨਿਜੀ ਤੌਰ ਤੇ ਪੇਸ਼ ਹੋਣ ਦੇ ਹੁਕਮ ਅਦਾਲਤ ਨੇ ਕੰਗਣਾ ਰਣੌਤ ਦੇ ਵਕੀਲ ਨੂੰ ਗਵਾਹਾਂ ਦੀ ਪਛਾਣ ਕਰਨ ਲਈ 5 ਜਨਵਰੀ, 2026 ਨੂੰ ਨਿੱਜੀ ਤੌਰ `ਤੇ ਅਦਾਲਤ `ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ । ਮਾਮਲੇ ਦੀ ਅਗਲੀ ਸੁਣਵਾਈ ਉਸੇ ਤਾਰੀਖ਼ ਨੂੰ ਹੋਵੇਗੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਬਹਿਣੀਵਾਲ ਨੇ ਕਿਹਾ ਕਿ ਪਿਛਲੀ ਸੁਣਵਾਈ ਦੌਰਾਨ ਮਹਿੰਦਰ ਕੌਰ ਅਤੇ ਇੱਕ ਹੋਰ ਗਵਾਹ ਦੇ ਬਿਆਨ ਅਦਾਲਤ `ਚ ਦਰਜ ਕੀਤੇ ਗਏ ਸਨ। ਉਧਰ ਕੰਗਣਾ ਰਣੌਤ ਵੱਲੋਂ ਨਿੱਜੀ ਪੇਸ਼ੀ ਦੀ ਛੋਟ ਦੇ ਮਾਮਲੇ ਵਿਚ ਵੀ ਅਦਾਲਤ ਵੱਲੋਂ ਅੱਜ ਕੋਈ ਫ਼ੈਸਲਾ ਨਹੀਂ ਕੀਤਾ ਗਿਆ।

Related Post

Instagram