post

Jasbeer Singh

(Chief Editor)

Punjab

ਸਿੱਧੂ ਮੂਸੇਵਾਲਾ ਕਤਲ ’ਚ ਅਗਲੀ ਸੁਣਵਾਈ 23 ਦਸੰਬਰ ਨੂੰ

post-img

ਸਿੱਧੂ ਮੂਸੇਵਾਲਾ ਕਤਲ ’ਚ ਅਗਲੀ ਸੁਣਵਾਈ 23 ਦਸੰਬਰ ਨੂੰ ਬਲਕੌਰ ਸਿੰਘ ਨੂੰ 10 ਜਨਵਰੀ ਨੂੰ ਗਵਾਹੀ ਦੇਣ ਲਈ ਸੰਮਨ ਕੀਤੇ ਜਾਰੀ ਮਾਨਸਾ : ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸਿੱਧੂ ਦੇ ਨਾਲ ਮੌਜੂਦ ਗੁਰਵਿੰਦਰ ਸਿੰਘ ਦੀ ਗਵਾਹੀ ਹੋਈ। ਇਸ ਮਾਮਲੇ ’ਚ ਅਗਲੀ ਸੁਣਵਾਈ 23 ਦਸਬੰਰ 2024 ਨੂੰ ਹੋਵੇਗੀ। ਅਗਲੀ ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਵੀਡਿਉ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਸੁਣਾਏ ਗਏ ਹਨ, ਉੱਥੇ ਹੀ 10 ਜਨਵਰੀ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਗਵਾਹੀ ਲਈ ਅਦਾਲਤ ’ਚ ਪੇਸ਼ ਹੋਣ ਲਈ ਸੰਮਨ ਕੀਤੇ ਹਨ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਮਾਣਯੋਗ ਅਦਾਲਤ ’ਚ ਪੇਸ਼ੀ ਸੀ। ਇਸ ਦੌਰਾਨ ਅੱਜ 4 ਸ਼ੂਟਰ ਪ੍ਰਿਯਵਰਤ ਫ਼ੌਜੀ, ਕੁਲਦੀਪ ਉਰਫ਼ ਕਸ਼ਿਸ਼, ਅੰਕਿਤ ਸੇਰਸਾ ਅਤੇ ਦੀਪਕ ਮੁੰਡੀ ਅਤੇਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਫ਼ਿਜ਼ੀਕਲ ਰੂਪ ’ਚ ਪੇਸ਼ ਕੀਤਾ ਗਿਆ। ਇਸ ਪੇਸ਼ੀ ਦੌਰਾਨ ਹੀ ਅੱਜ ਅਦਾਲਤ ’ਚ ਅੰਮ੍ਰਿਤਸਰ ਜ਼ਿਲ੍ਹੇ ’ਚੋਂ ਲਿਆਂਦੀ ਗਈ ਏਕੇ 47 ਅਤੇ ਵਾਰਦਾਤ ਸਮੇਂ ਇਸਤੇਮਾਲ ਕੀਤੀ ਗਈ ਬਲੈਰੋ ਅਤੇ ਕਰੋਲਾ ਗੱਡੀ ਅਦਾਲਤ ’ਚ ਪੇਸ਼ ਕੀਤੀ ਗਈ। ਜਦੋਂਕਿ ਉਥੇ ਹੀ ਸਿੱਧੂ ਮੂਸੇਵਾਲਾ ਦੀ ਥਾਰ ਨੂੰ ਵੀ ਅਦਾਲਤ ’ਚ ਲਿਆਂਦਾ ਗਿਆ ਸੀ । ਗਵਾਹ ਗੁਰਵਿੰਦਰ ਸਿੰਘ ਵੱਲੋਂ ਸ਼ਨਾਖ਼ਤ ਕੀਤੀ ਗਈ। ਉਨ੍ਹਾਂ ਕਿਹਾ ਕਿ ਦੂਸਰੇ ਸਾਰੇ ਮੁਲਜ਼ਮਾਂ ਦੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਵੀਡਿਉ ਕਾਨਫਰੰਸ ਰਾਹੀ ਪੇਸ਼ੀ ਹੋਈ। ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੁਆਰਾ ਗਵਾਹੀ ਲਈ ਸਾਰੇ ਮੁਲਜ਼ਮਾਂ ਨੂੰ ਵੀਡਿਉ ਕਾਨਫੰਸਿੰਗ ਰਾਹੀਂ ਪੇਸ਼ ਕਰਨ ਲਈ 23 ਦਸੰਬਰ 2024 ਦੇ ਆਦੇਸ਼ ਸੁਣਾਏ ਗਏ ਹਨ, ਉੱਥੇ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ 10 ਜਨਵਰੀ 2025 ਨੂੰ ਮਾਣਯੋਗ ਅਦਾਲਤ ’ਚ ਗਵਾਹੀ ਦੇਣ ਲਈ ਸੰਮਨ ਕੀਤੇ ਹਨ, ਉੱਥੇ ਹੀ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਐਡਵੋਕੇਟ ਪਰਮਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਮਾਣਯੋਗ ਅਦਾਲਤ ਦੁਆਰਾ ਥਾਰ, ਬਲੈਰੋ, ਕੋਰੋਲਾ ਅਤੇ ਹਥਿਆਰ ਮੰਗਵਾਏ ਗਏ ਸਨ, ਜਿਸ ਦੀ ਗੁਰਵਿੰਦਰ ਸਿੰਘ ਦੁਆਰਾ ਸਾਰੀਆਂ ਗੱਡੀਆਂ ਤੇ ਹਥਿਆਰ ਦੀ ਸ਼ਨਾਖ਼ਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਸਾਰੇ ਕਥਿਤ ਦੋਸ਼ੀਆਂ ਨੂੰ ਪੇਸ਼ ਕਰਨ ਦੀ ਹੈ ।

Related Post