post

Jasbeer Singh

(Chief Editor)

Punjab

ਸਿੱਧੂ ਮੂਸੇਵਾਲਾ ਕਤਲ ਮਾਮਲਾ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ

post-img

ਸਿੱਧੂ ਮੂਸੇਵਾਲਾ ਕਤਲ ਮਾਮਲਾ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ ਮਾਨਸਾ, 26 ਸਤੰਬਰ 2025 : ਪੰਜਾਬ ਦੇ ਜਿ਼ਲਾ ਮਾਨਸਾ ਦੇ ਵਸਨੀਕ ਤੇ ਪ੍ਰਸਿੱਧ ਕਲਾਕਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ । ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ । ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ। ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਕਤਲ ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ 30 ਤੋਂ ਵੱਧ ਮੁਲਜ਼ਮ ਸ਼ਾਮਲ ਹਨ ਅਤੇ ਮੁਕੱਦਮਾ ਮਾਨਸਾ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਮਿਲਣ ਤੋਂ ਬਾਅਦ ਹੀ ਸ਼ਾਂਤੀ ਮਿਲੇਗੀ।

Related Post