

ਐਨ. ਆਈ. ਏ. ਨੇ ਕੀਤੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਚੰਡੀਗੜ੍ਹ, 5 ਅਗਸਤ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) ਨੇ ਮੰਗਲਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਵਿੱਚ ਇੱਕ ਘਰ `ਤੇ ਛਾਪਾ ਮਾਰਿਆ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ, ਵਿਸ਼ਾਲ ਸ਼ਰਮਾ ਨਾਮ ਦੇ ਇੱਕ ਨੌਜਵਾਨ ਦੇ ਘਰ `ਤੇ ਛਾਪਾ ਮਾਰਿਆ ਗਿਆ, ਜੋ ਰਣਜੀਤ ਐਵੇਨਿਊ ਵਿੱਚ ਇਮੀਗ੍ਰੇਸ਼ਨ (ਵਿਦੇਸ਼ ਭੇਜਣ ਨਾਲ ਸਬੰਧਤ ਕੰਮ) ਵਿੱਚ ਕੰਮ ਕਰਦਾ ਹੈ। ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਚਿਤੌੜਗੜ੍ਹ ਵਿੱਚ ਕੀਤੀ ਛਾਪੇਮਾਰੀ ਐਨ. ਆਈ. ਏ. ਨੇ ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਨੇੜੇ ਪਿੰਡ ਚਿਤੌੜਗੜ੍ਹ ਵਿੱਚ ਸੇਵਾਮੁਕਤ ਫੌਜੀ ਕਾਕਾ ਫੌਜੀ ਉਰਫ਼ ਕਸ਼ਮੀਰ ਸਿੰਘ ਦੇ ਘਰ ਛਾਪਾ ਮਾਰਿਆ ਹੈ। ਪਿਛਲੇ ਪੰਜ ਘੰਟਿਆਂ ਤੋਂ ਜਾਂਚ ਚੱਲ ਰਹੀ ਹੈ। ਜਾਂਚ ਦੌਰਾਨ ਘਰ ਦੇ ਕਿਸੇ ਵੀ ਮੈਂਬਰ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਇਸ ਦੌਰਾਨ, ਸਥਾਨਕ ਪੁਲਿਸ ਵੀ ਉੱਥੇ ਮੌਜੂਦ ਸੀ ਅਤੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।