 
                                             
                                  National
                                 
                                    
  
    
  
  0
                                 
                                 
                              
                              
                              
                              ਜੰਮੂ-ਕਸ਼ਮੀਰ ’ਚ ਸ਼ਰਧਾਲੂਆਂ ਦੀ ਬੱਸ ’ਤੇ ਅਤਿਵਾਦੀ ਹਮਲੇ ਦੀ ਜਾਂਚ ਐੱਨਆਈਏ ਕਰੇਗੀ
- by Aaksh News
- June 17, 2024
 
                              ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ‘ਚ ਬੱਸ ‘ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਅੱਜ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਸੌਂਪ ਦਿੱਤੀ ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਕਟੜਾ ਵਿੱਚ 9 ਜੂਨ ਨੂੰ ਸ਼ਰਧਾਲੂਆਂ ਨੂੰ ਲੈ ਕੇ ਬੱਸ ਸ਼ਿਵ ਖੋੜੀ ਮੰਦਰ ਤੋਂ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੀ ਸੀ। ਇਸ ਦੌਰਾਨ ਅਤਿਵਾਦੀਆਂ ਦੇ ਹਮਲੇ ’ਚ 3 ਔਰਤਾਂ ਸਣੇ 9 ਜਣਿਆਂ ਦੀ ਮੌਤ ਹੋ ਗਈ ਸੀ ਤੇ 41 ਜ਼ਖ਼ਮੀ ਹੋ ਗਏ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਅਤੇ ਸਾਲਾਨਾ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਇਕ ਦਿਨ ਬਾਅਦ ਜਾਂਚ ਐੱਨਆਈਏ ਨੂੰ ਸੌਂਪੀ ਹੈ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     