post

Jasbeer Singh

(Chief Editor)

Punjab

ਅੰਮ੍ਰਿਤਸਰ `ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ

post-img

ਅੰਮ੍ਰਿਤਸਰ `ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਮਹਿਤਾ ਚੌਂਕ ਵਿਖੇ ਇੱਕ ਨਿਹੰਗ ਸਿੰਘ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦੇ ਗੁੱਟ ਨੂੰ ਵੱਢ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਨੌਜਵਾਨ ਵੱਲੋਂ ਆਪਣੇ ਜ਼ਖਮੀ ਹੱਥ ਦੇ ਨਾਲ ਹੀ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜ੍ਹਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਵੱਲੋਂ ਘਰੋਂ ਆਵਾਜ਼ ਮਾਰ ਕੇ ਬਾਹਰ ਲਿਜਾਇਆ ਗਿਆ ਜਿੱਥੇ ਉਸ ਵੱਲੋਂ ਅਤੇ ਉਸਦੇ ਸਾਥੀਆਂ ਵੱਲੋਂ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ ਅਤੇ ਉਸ ਵਿੱਚ ਉਸ ਵੱਲੋਂ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਗਈ। ਉਸ ਨੇ ਦੱਸਿਆ ਕਿ ਉਸ ਵੱਲੋਂ ਹੁਣ ਅੰਮ੍ਰਿਤਸਰ ਤੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਉਹਨਾਂ ਦੇ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਿਨਾਂ ਵੱਲੋਂ ਉਸ ਉੱਤੇ ਹਮਲਾ ਕੀਤਾ ਗਿਆ ਹੈ।ਦੂਸਰੇ ਪਾਸੇ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਜਾਣ ਬੁਝ ਕੇ ਨਿਹੰਗ ਸਿੰਘ ਅਤੇ ਉਸਦੇ ਦੋਸਤਾਂ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਵੱਲੋਂ ਨੌਜਵਾਨ ਤੇ ਹਮਲਾ ਕੀਤਾ ਗਿਆ ਹੈ।ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਬਟਾਲਾ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਲਗਾਇਆ ਜਾਵੇਗਾ।ਸੰਤ ਸਿਪਾਹੀ ਗਰੁੱਪ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਸ਼ਾ ਵੇਚਣ ਦੇ ਲਈ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉਤੇ ਉਸ ਵੱਲੋਂ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਰੂਰ ਕਰਵਾਵਾਂਗੇ। ਇਸ ਮੌਕੇ ਸਬ ਇੰਸਪੈਕਟਰ ਨੇ ਕਿਹਾ ਕਿ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨੌਜਵਾਨ ਜੋ ਕਿ ਇਸ ਹਸਪਤਾਲ ਵਿੱਚ ਜਖਮੀ ਹੈ ਉਸ ਦੇ ਬਿਆਨ ਦਰਜ ਕਰ ਲਿੱਤੇ ਗਏ ਹਨ। ਉਹਨਾਂ ਕਿਹਾ ਕਿ ਪੰਜ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ ਅਤੇ ਜੋ ਵੀ ਮਾਮਲਾ ਬਣਦਾ ਹੈ ਜਰੂਰ ਦਰਜ ਕਰਵਾਇਆ ਜਾਵੇਗਾ।

Related Post