July 6, 2024 00:53:06
post

Jasbeer Singh

(Chief Editor)

Patiala News

ਮਾਪਿਆਂ ਦੀ ਕੁੱਟਮਾਰ ਕਰਨ ਵਾਲਾ ਨਿਹੰਗ ਸਾਥੀ ਸਣੇ ਗ੍ਰਿਫ਼ਤਾਰ, ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

post-img

ਥਾਣਾ ਮੱਲਾਂ ਵਾਲਾ ਦੇ ਪਿੰਡ ਗੋਗੋਆਣੀ ਵਿਖੇ ਮਾਪਿਆਂ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਵਾਲੇ ਨਿਹੰਗ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਇਸ ਸਬੰਧੀ ਡੀਐਸਪੀ ਜ਼ੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਜਸ਼ਨਪ੍ਰੀਤ ਸਿੰਘ ਨੂੰ ਮੋਹਾਲੀ ਤੋਂ ਗਿ੍ਰਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਥਾਣਾ ਮੱਲਾਂ ਵਾਲਾ ਦੇ ਪਿੰਡ ਗੋਗੋਆਣੀ ਵਿਖੇ ਮਾਪਿਆਂ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਵਾਲੇ ਨਿਹੰਗ ਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਇਸ ਸਬੰਧੀ ਡੀਐਸਪੀ ਜ਼ੀਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਜਸ਼ਨਪ੍ਰੀਤ ਸਿੰਘ ਨੂੰ ਮੋਹਾਲੀ ਤੋਂ ਗਿ੍ਰਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਿਹੰਗ ਦੇ ਬਾਣੇ ਵਿਚ ਇਕ ਨੌਜਵਾਨ ਤੇ ਉਸ ਦੇ ਸਾਥੀਆਂ ਵੱਲੋਂ ਬਜ਼ੁਰਗ ਜੋੜੇ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਉਕਤ ਬਜ਼ੁਰਗ ਜੋੜੇ ਦੇ ਲੜਕੇ ਲਵਪ੍ਰੀਤ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਵੀਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਪਿੰਡ ਗੋਗੋਆਣੀ ਨੇ ਦੱਸਿਆ ਕਿ ਉਸ ਦੇ 2 ਲੜਕੇ ਮਨਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਹਨ। ਛੋਟਾ ਲੜਕਾ ਮਨਪ੍ਰੀਤ ਸਿੰਘ ਆਸਟੇ੍ਰਲੀਆ ਗਿਆ ਹੋਇਆ ਹੈ ਤੇ ਵੱਡਾ ਲੜਕਾ ਲਵਪ੍ਰੀਤ ਸਿੰਘ ਕੈਨੇਡਾ ਗਿਆ ਹੋਇਆ ਸੀ। ਲਵਪ੍ਰੀਤ ਸਿੰਘ ਕੈਨੇਡਾ ਤੋਂ ਵਾਪਸ ਆ ਗਿਆ ਤੇ ਆ ਕੇ ਤੰਗ ਪੇ੍ਰਸ਼ਾਨ ਕਰ ਕੇ ਪੈਸਿਆਂ ਦੀ ਮੰਗ ਕਰਦਾ ਰਹਿੰਦਾ ਸੀ। ਇਸੇ ਕਾਰਨ ਉਨ੍ਹਾਂ ਨੇ ਲਵਪ੍ਰੀਤ ਨੂੰ ਬੇਦਖਲ ਕੀਤਾ ਹੋਇਆ ਹੈ। 16 ਅਪ੍ਰੈਲ ਨੂੰ ਲਵਪ੍ਰੀਤ ਸਿੰਘ ਆਪਣੇ ਨਾਲ 5 ਅਣਪਛਾਤੇ ਸਾਥੀਆਂ ਨੂੰ ਲੈ ਕੇ ਆਇਆ ਤੇ ਅੰਗਰੇਜ਼ ਸਿੰਘ ਨਾਲ ਕੁੱਟਮਾਰ ਕਰ ਕੇ ਸੱਟਾਂ ਮਾਰੀਆਂ। ਉਸ ਦੇ ਪਤੀ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਸਾਡਾ ਘਰੇਲੂ ਮਾਮਲਾ ਹੈ ਪਰ ਇਸ ਤਰ੍ਹਾਂ ਨਹੀਂ ਹੋਣ ਚਾਹੀਦਾ ਸੀ : ਲਵਪ੍ਰੀਤ ਸਿੰਘ ਇਸ ਸਬੰਧੀ ਲਵਪ੍ਰੀਤ ਨੇ ਇਸ ਸਾਰੇ ਵਰਤਾਰੇ ਨੂੰ ਮੰਦਭਾਗਾ ਦੱਸਦਿਆਂ ਆਖਿਆ ਕਿ ਇਹ ਉਨ੍ਹਾਂ ਦਾ ਘਰੇਲੂ ਮਸਲਾ ਸੀ। ਉਹ ਘਰੋਂ ਬੁਲਟ ਮੋਟਰਸਾਈਕਲ ਲੈਣ ਆਇਆ ਸੀ ਪਰ ਉਸ ਦੇ ਪਿਤਾ ਨੇ ਉਸ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿੱਤੀਆਂ ਪਰ ਫਿਰ ਵੀ ਜੋ ਹੋਇਆ ਇਹ ਨਹੀਂ ਹੋਣਾ ਚਾਹੀਦਾ ਸੀ।

Related Post