ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ
- by Jasbeer Singh
- August 31, 2024
ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ : ਸੁਪਰੀਮ ਕੋਰਟ ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਸਪੱਸ਼ਟ ਆਖਿਆ ਹੈ ਕਿ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲੈਣ ਵਾਲੇ ਨਿਊਜ਼ ਚੈਨਲ ਦੇ ਐਂਕਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਣੀ ਚਾਹੀਦੀ। ਬਿਸ਼ਨੋਈ 2022 ’ਚ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਦੋਸ਼ ’ਚ ਜੇਲ੍ਹ ’ਚ ਬੰਦ ਹੈ। ਮਾਮਲੇ ’ਚ ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਗਲੇ ਆਦੇਸ਼ ਤੱਕ ਪੱਤਰਕਾਰ ਦੀ ਗ੍ਰਿਫ਼ਤਾਰੀ ਨਾ ਕੀਤੀ ਜਾਏ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਬੈਂਚ ਦੇ ਸਾਹਮਣੇ ਨਿਊਜ਼ ਚੈਨਲ ਦੀ ਨੁਮਾਇੰਦਗੀ ਕੀਤੀ। ਰੋਹਤਗੀ ਨੇ ਸੁਪਰੀਮ ਕੋਰਟ ’ਚ ਦਲੀਲ ਦਿੱਤੀ ਕਿ ਇੰਟਰਵਿਊ ਇਕ ਖੋਜੀ ਪੱਤਰਕਾਰੀ ਹੈ ਤੇ ਪੱਤਰਕਾਰ ਨੂੰ ਪਤਾ ਸੀ ਕਿ ਜੇਲ੍ਹ ਦੇ ਅੰਦਰ ਫੋਨ ਆਸਾਨੀ ਨਾਲ ਉਪਲਬਧ ਹੈ, ਇਸ ਲਈ ਪੱਤਰਕਾਰ ਨੇ ਇੰਟਰਵਿਊ ਲੈਣ ਲਈ ਆਪਣੇ ਸੋਰਸ ਦੀ ਵਰਤੋਂ ਕੀਤੀ।
