ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤੇ ਦਾਖਲ
- by Jasbeer Singh
- December 1, 2025
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤੇ ਦਾਖਲ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਲਈ ਡੀ. ਸੀ. ਕੀਤੀ ਸਿਵਲ ਅਤੇ ਪੁਲਸ ਪ੍ਰਸਾਸ਼ਨ ਨਾਲ ਮੀਟਿੰਗ ਜਿਲ੍ਹਾ ਚੋਣਕਾਰ ਅਫ਼ਸਰ ਵੱਲੋਂ ਜਿ਼ਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਨਾਮਜ਼ਦਗੀਆਂ ਭਰਨ ਦੀ ਆਖ਼ਰੀ 4 ਦਸੰਬਰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ 5 ਦਸੰਬਰ ਅਤੇ ਵਾਪਸ ਲੈਣ ਦੀ ਆਖ਼ਰੀ 6 ਦਸੰਬਰ ਸ਼ਾਮ 3 ਵਜੇ ਤੱਕ ਮਾਲੇਰਕੋਟਲਾ, 1 ਦਸੰਬਰ 2025 : ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਸਿਵਲ ਅਤੇ ਪੁਲਸ ਪ੍ਰਸਾਸ਼ਨ ਨਾਲ ਕੀਤੀ ਮੀਟਿੰਗ ਕੀਤੀ। ਇਸ ਮੌਕੇ ਐਸ. ਐਸ. ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ. ਡੀ. ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ, ਐਸ. ਡੀ. ਐਮ. ਅਮਰਗੜ੍ਹ ਸੁਰਿੰਦਰ ਕੌਰ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ, ਐਕਸੀਅਨ ਪੀ. ਐਸ. ਪੀ. ਸੀ. ਐਲ. ਇੰਜ. ਹਰਵਿੰਦਰ ਸਿੰਘ ਧੀਮਾਨ, ਡੀ. ਐਸ. ਪੀ. ਬਿਕਰਮਜੀਤ ਸਿੰਘ ਘੁੰਮਣ, ਡੀ. ਆਈ. ਓ. ਸਾਈਨ ਕਮਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ । ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਇਹ ਚੋਣਾਂ ਪੂਰੀ ਤਰ੍ਹਾਂ ਨਿਰਪੱਖ,ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਸਬੰਧੀ ਹਦਾਇਤਾ ਜਾਰੀ ਕੀਤੀਆਂ ਅਤੇ ਕਿਹਾ ਕਿ ਆਦਰਸ ਚੋਣ ਜਾਬਤੇ ਦੀ ਪਾਲਣਾ ਕਰਨ ਨੂੰ ਵਿਸ਼ੇਸ ਧਿਆਨ ਦਿੱਤਾ ਜਾਵੇ ਅਤੇ ਇਸ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਜੇਕਰ ਕੋਈ ਵੀ ਅਜਿਹੀ ਚੀਜ ਧਿਆਨ ਵਿਚ ਆਉਂਦੀ ਹੈ ਜਿਸ ਨਾਲ ਆਦਰਸ ਚੋਣ ਜਾਬਤੇ ਦੀ ਉਲੰਘਣਾ ਜਾਪਦੀ ਹੈ ਤਾਂ ਇਸ ਤੇ ਫੌਰੀ ਕਾਰਵਾਈ ਕਰਦਿਆਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਰੁਸਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ।
