post

Jasbeer Singh

(Chief Editor)

National

ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਨਹੀਂ ਬਚਾਅ ਸਕੇਗਾ : ਮੋਦੀ

post-img

ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਨਹੀਂ ਬਚਾਅ ਸਕੇਗਾ : ਮੋਦੀ ਨਵੀਂ ਦਿੱਲੀ, 11 ਨਵੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਏ ਧਮਾਕੇ ਤੇ ਬੋਲਦਿਆਂ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਦਿੱਲੀ ਧਮਾਕੇ ਵਿਚ ਜਿਹੜੇ ਵੀ ਲੋਕ ਸ਼ਾਮਲ ਹੋਣਗੇ ਨੂੰ ਕੋਈ ਵੀ ਬਚਾਅ ਨਹੀਂ ਸਕੇਗਾ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਭੂਟਾਨ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਭਾਰਤ ਅਤੇ ਭੂਟਾਨ ਦੇ ਸਬੰਧਤ ਬਹੁਤ ਮਜ਼ਬੂਤ ਹਨ : ਮੋਦੀ ਭਾਰਤ ਅਤੇ ਭੂਟਾਨ ਦੇ ਸਬੰਧਾਂ ਤੇ ਬੋਲਦਿਆਂ ਪ੍ਰਧਾਨ ਮੰਤਰੀ ਭਾਰਤ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦੇ ਸਬੰਧ ਬਹੁਤ ਮਜ਼ਬੂਤ ਹਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਬੀਤੇ ਦਿਨੀਂ ਜੋ ਜ਼ੋਰਦਾਰ ਧਮਾਕਾ ਹੋਇਆ ਹੈ ਦੀ ਸਾਜਿਸ਼ ਦੀ ਰਚਨਾ ਕਰਨ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਜਾਂਚ ਸੁਰੱਖਿਆ ਏਜੰਸੀਆਂ ਵਲੋਂ ਕੀਤੀ ਜਾ ਰਹੀ ਹੈ ਜੋ ਇਸ ਦੀ ਤਹਿ ਤੱਕ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਧਮਾਕੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਂਚ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦੇ ਨਾਲ ਮਹੱਤਵਪੂਰਨ ਲੋਕਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿਚ ਚਰਚਾਵਾਂ ਜਾਰੀ ਰਹੀਆਂ। ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਸਨ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣਗੀਆਂ।

Related Post