post

Jasbeer Singh

(Chief Editor)

Punjab

ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ

post-img

ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ ਦਿੜ੍ਹਬਾ/ਸੁਨਾਮ, 23 ਅਗਸਤ 2025 : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਪਿੰਡ ਪਿੰਡ ਰਾਮਗੜ੍ਹ ਜਵੰਧਾ ਵਿਖੇ 04,38,23,895 ਰੁਪਏ ਦੇ ਵੱਖੋ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹਨਾਂ ਵਿਕਾਸ ਕਾਰਜਾਂ ਤਹਿਤ ਪਿੰਡ ਦੀ ਕੱਚੀ ਫਿਰਨੀ ਤੋਂ ਪੱਕੀ ਸੜਕ ਲਈ 62 ਲੱਖ ਰੁਪਏ, ਪਿੰਡ ਦੀਆਂ ਸੜਕਾਂ ਜੋ ਸੁਨਾਮ ਅਤੇ ਲਹਿਰਾ ਅਤੇ ਕੌਹਰੀਆਂ ਰੋਡ ਨੂੰ ਜੋੜਦੀਆਂ ਹਨ ਲਈ 66 ਲੱਖ ਰੁਪਏ ਭਾਵ 01 ਕਰੋੜ 28 ਲੱਖ ਰੁਪਏ, ਸਰਕਾਰੀ ਹਾਈ ਸਕੂਲ ਦੇ ਵੱਖ-ਵੱਖ ਕੰਮਾ ਲਈ 19,07,895 ਰੁਪਏ, ਸੁਨਾਮ ਅਤੇ ਲਹਿਰਾ ਰੋਡ ਤੋਂ ਛੱਪੜ ਤੱਕ ਸੀਵਰੇਜ ਲਈ 37,50,000 ਰੁਪਏ, ਛੱਪੜ ਤੋਂ ਲੈ ਕੇ ਛਾਜਲੀ ਪਹੀ ਤੱਕ ਡਰੇਨ ਨੂੰ ਜੋੜਦੇ ਸੀਵਰੇਜ ਲਈ 12 ਲੱਖ ਰੁਪਏ, ਨਹਿਰੀ ਪਾਈਪ ਲਾਈਨ ਲਈ 22.66 ਲੱਖ ਰੁਪਏ, ਪਿੰਡ ਰਾਮਗੜ੍ਹ ਜਵੰਧੇ ਤੋਂ ਪਿੰਡ ਛਾਜਲੀ ਤੱਕ ਕੱਚੇ ਪਹੇ ਨੂੰ ਨਵੀਂ ਸੜਕ ਬਣਾਉਣ ਲਈ 02 ਕਰੋੜ 19 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਗਏ । ਇਸ ਮੌਕੇ ਕੈਬਨਿਟ ਮੰਤਰੀ ਨੇ ਸੀਵਰੇਜ ਲਈ 21 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਉਪਰੋਕਤ ਮੰਗਾਂ ਰੱਖੀਆਂ ਜਾ ਰਹੀਆਂ ਸਨ, ਜਿਹੜੀਆਂ ਕਿ ਹੁਣ ਪੂਰੀਆਂ ਹੋ ਰਹੀਆਂ ਹਨ। ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ ਤੇ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਲਈ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਅਤੇ ਜਿੰਮ ਖੋਲ੍ਹੇ ਜਾ ਰਹੇ ਹਨ।ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ । ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਲਈ ਚੰਗੀਆਂ ਸੜਕਾਂ ਲਾਜ਼ਮੀ ਹਨ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਸੜਕਾਂ ਦੀ ਕਾਇਆ ਕਲਪ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ । ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ । ਚੀਮਾ ਨੇ ਦੱਸਿਆ ਕਿ ਸਾਰੇ ਹੀ ਵਿਕਾਸ ਕਾਰਜ ਇਸ ਦੂਰਅੰਦੇਸ਼ੀ ਨਾਲ ਕਰਵਾਏ ਜਾ ਰਹੇ ਹਨ ਕਿ ਛੇਤੀ ਕਿਤੇ ਇਨ੍ਹਾਂ ਵਿੱਚ ਕੋਈ ਤਬਦੀਲੀ ਨਾ ਕਰਨੀ ਪਵੇ ਅਤੇ ਲੰਮੇ ਸਮੇਂ ਤਕ ਲੋਕ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਂਦੇ ਰਹਿਣ। ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਸੂਬੇ ਦਾ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਇਸ ਮੌਕੇ ਓ. ਐਸ. ਡੀ. ਤਪਿੰਦਰ ਸਿੰਘ ਸੋਹੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ ਵੱਖ ਅਹੁਦੇਦਾਰ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ ।

Related Post