post

Jasbeer Singh

(Chief Editor)

National

ਨੋਇਡਾ ਪੁਲਿਸ ਨੇ ਮੁਕਾਬਲੇ ਦੌਰਾਨ ਕੀਤਾ ਦੋ ਅਪਰਾਧੀਆਂ ਨੂੰ ਗ੍ਰਿਫਤਾਰ

post-img

ਨੋਇਡਾ ਪੁਲਿਸ ਨੇ ਮੁਕਾਬਲੇ ਦੌਰਾਨ ਕੀਤਾ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਨੋਇਡਾ :ਨੋਇਡਾ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਮੁਕਾਬਲੇ ਦੌਰਾਨ ਦੋ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਫੜੇ ਗਏ ਬਦਮਾਸ਼ਾਂ ਦੇ ਦੋ ਸਾਥੀ ਮੌਕੇ ਤੋਂ ਫਰਾਰ ਹੋ ਗਏ ਹਨ, ਜਿਨ੍ਹਾਂ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਦੋਸ਼ੀਆਂ ਕੋਲੋਂ ਕਈ ਵਾਹਨਾਂ ਦੇ ਪੁਰਜ਼ੇ ਬਰਾਮਦ ਕੀਤੇ ਗਏ ਹਨ। ਇਹ ਸਾਰੇ ਦਿੱਲੀ ਦੇ ਵਸਨੀਕ ਹਨ ਅਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਦਰਜਨਾਂ ਕੇਸ ਦਰਜ ਹਨ। ਪੁਲਿਸ ਨੇ ਦੱਸਿਆ ਕਿ 7 ਸਤੰਬਰ ਨੂੰ ਪੁਲਿਸ ਟੀਮ ਵੱਲੋਂ ਪੁਸਤਾ ਰੋਡ, ਜੇ.ਪੀ. ਕੱਟ ਉਤੇ ਸੂਚਨਾ ਦੇ ਆਧਾਰ ‘ਤੇ ਚੈਕਿੰਗ ਕੀਤੀ ਜਾ ਰਹੀ ਸੀ।ਉਦੋਂ ਸੈਕਟਰ-135 ਵੱਲੋਂ ਇੱਕ ਸ਼ੱਕੀ ਵੈਨ ਆਉਂਦੀ ਦਿਖਾਈ ਦਿੱਤੀ। ਇਸ ਦੌਰਾਨ ਪੁਲਿਸ ਟੀਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ’ਤੇ ਵੈਨ ਚਾਲਕ ਨੇ ਗੱਡੀ ਨੂੰ ਸੈਕਟਰ-126 ਵੱਲ ਮੋੜ ਲਿਆ ਅਤੇ ਤੇਜ਼ ਰਫ਼ਤਾਰ ਨਾਲ ਭਜਾਉਣ ਲੱਗਾ। ਇਸ ਦੌਰਾਨ ਵੈਨ ਬੇਕਾਬੂ ਹੋ ਕੇ ਡਿਵਾਈਡਰ ‘ਤੇ ਚੜ੍ਹ ਗਈ। ਇਸ ਤੋਂ ਬਾਅਦ ਦੋ ਬਦਮਾਸ਼ ਕਾਰ ਤੋਂ ਹੇਠਾਂ ਉਤਰ ਗਏ ਅਤੇ ਪੁਲਿਸ ਟੀਮ ਉਤੇ ਫਾਇਰਿੰਗ ਕਰਦੇ ਹੋਏ ਭੱਜਣ ਲੱਗੇ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਟਿੰਕੂ ਸ਼ਰਮਾ (35) ਅਤੇ ਅਜੀਤ (32) ਜ਼ਖ਼ਮੀ ਹੋ ਗਏ। ਇਸ ਦੌਰਾਨ ਉਸ ਦੇ ਦੋ ਸਾਥੀ ਰਾਜੂ ਕਸ਼ਯਪ ਅਤੇ ਸਲਮਾਨ ਮੌਕੇ ਤੋਂ ਫਰਾਰ ਹੋ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਜ਼ਖਮੀ ਬਦਮਾਸ਼ਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਹੈ।

Related Post