post

Jasbeer Singh

(Chief Editor)

Business

ਵਿਜੈ ਮਾਲਿਆ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

post-img

ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਇੰਡੀਅਨ ਓਵਰਸੀਜ਼ ਬੈਂਕ ਨਾਲ ਜੁੜੇ 180 ਕਰੋੜ ਰੁਪਏ ਦਾ ਕਰਜ਼ਾ ਨਾ ਮੋੜਨ ਦੇ ਮਾਮਲੇ ਵਿੱਚ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟੀ ਜਾਰੀ ਕੀਤੇ ਹਨ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਐੱਸਪੀ ਨਾਇਕ ਨਿੰਬਾਲਕਰ ਨੇ ਮਾਲਿਆ ਖ਼ਿਲਾਫ਼ ਇਹ ਵਾਰੰਟ 29 ਜੂਨ ਨੂੰ ਜਾਰੀ ਕੀਤੇ ਸਨ ਅਤੇ ਇਸ ਆਦੇਸ਼ ਦਾ ਵੇਰਵਾ ਅੱਜ ਮੁਹੱਈਆ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਮਾਲੀਆ ਨੇ ਸਰਕਾਰੀ ਬੈਂਕ ਨੂੰ 180 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਇਆ ਹੈ।

Related Post