
ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਕ ਕਰਮਚਾਰੀ ਸੰਘ ਨੇ ਕੀਤੀ ਇੱਕਤਰਤਾ
- by Jasbeer Singh
- April 28, 2025

ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਕ ਕਰਮਚਾਰੀ ਸੰਘ ਨੇ ਕੀਤੀ ਇੱਕਤਰਤਾ -ਰਜਿਸਟਰਾਰ ਪ੍ਰੋ ਸੰਜੀਵ ਪੁਰੀ ਦਾ ਬਾਗੜੀਆਂ ਗਰੁੱਪ ਨੇ ਕੀਤਾ ਵਿਸ਼ੇਸ਼ ਧੰਨਵਾਦ ਪਟਿਆਲਾ, 28 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਕਰਵਾਈ ਗਈ, ਜਿਸ ਵਿਚ ਬਾਗੜੀਆਂ ਗਰੁੱਪ ਨੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਸਕੱਤਰੇਤ ਪੇਅ ਨੂੰ ਦੁਗਣਾ ਕਰਨ ਲਈ ਪ੍ਰਸ਼ਾਸਨ ਦਾ ਧੰਨਵਾਦ ਕਰਨ ਲਈ ਵਿਸ਼ੇਸ਼ ਮਤਾ ਪਾਸ ਕੀਤਾ । ਇਸ ਉਪਰੰਤ ਕਰਮਚਾਰੀ ਆਗੂ ਰਾਜਿੰਦਰ ਸਿੰਘ ਬਾਗੜੀਆਂ ਅਤੇ ਪ੍ਰਕਾਸ਼ ਸਿੰਘ ਧਾਲੀਵਾਲ ਦੀ ਅਗਵਾਈ ਹੇਠ 11 ਮੈਂਬਰੀ ਕਮੇਟੀ ਵਲੋਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫੈਸਰ ਸੰਜੀਵ ਪੁਰੀ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ । ਇਸ ਦੌਰਾਨ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਵਲੋਂ ਕਰਮਚਾਰੀ ਆਗੂ ਬਾਗੜੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ 10 ਸਾਲਾਂ ਪਾਲਿਸੀ ਅਨੁਸਾਰ ਕਰਮਚਾਰੀ ਨੂੰ ਰੈਗੂਲਰ ਕੀਤਾਂ ਜਾ ਰਿਹਾ ਹੈ ਅਤੇ ਬਾਕੀ ਰਹਿੰਦੇ ਗੈਰ ਅਧਿਆਪਨ ਕਰਮਚਾਰੀਆਂ ਦੇ ਮਸਲਿਆਂ ਨੂੰ ਜਲਦ ਹੱਲ ਕੀਤਾ ਜਾਵੇਗਾ । ਅੱਜ ਦੀ ਇਕੱਤਰਤਾ ਦੌਰਾਨ ਆਗੂ ਰਾਜਿੰਦਰ ਸਿੰਘ ਬਾਗੜੀਆਂ, ਪ੍ਰਕਾਸ਼ ਸਿੰਘ ਧਾਲੀਵਾਲ, ਪ੍ਰਭਜੋਤ ਸਿੰਘ, ਨਵਦੀਪ ਸਿੰਘ, ਤੇਜਿੰਦਰ ਸਿੰਘ,ਕਰਨੈਲ ਸਿੰਘ, ਗੁਰਪਿਆਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਜਗਤਾਰ ਸਿੰਘ ਸੇਣੀ, ਮੋਹੰਮਦ ਜ਼ਹੀਰ, ਸੋਹਣ ਸਿੰਘ, ਸੁਰੇਸ਼ ਸਿੰਘ, ਹਰਮਿੰਦਰ ਸਿੰਘ, ਜੱਸੀ ਸਿੰਘ ਆਦਿ ਸ਼ਾਮਲ ਹੋਏ ।
Related Post
Popular News
Hot Categories
Subscribe To Our Newsletter
No spam, notifications only about new products, updates.