ਘੁੰਡੀ ਲਾਉਣ ਵਾਲਿਆਂ ਦੀ ਖੈਰ ਨਹੀਂ! ,PSPCL ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮ
- by Jasbeer Singh
- September 9, 2024
ਪੰਜਾਬ :( ੯ ਸਿਤੰਬਰ ੨੦੨੪ ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਨੂੰ ਬਿਜਲੀ ਚੋਰੀ ਰੋਕਣ ਲਈ ਸੂਬੇ ਭਰ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।ਇੱਥੇ ਜਾਰੀ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਲਈ ਨਿਯਮਤ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਇਸ ਤੋਂ ਇਲਾਵਾ ਬਿਜਲੀ ਚੋਰੀ ‘ਤੇ ਰੋਕ ਲਗਾ ਕੇ ਰਾਜ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ।ਬਿਜਲੀ ਮੰਤਰੀ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਕਾਰਵਾਈਆਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੌਂਪੀਆਂ ਗਈਆਂ ਰਿਪੋਰਟਾਂ ਦੀ ਸਮੀਖਿਆ ਕਰਨਗੇ।

