post

Jasbeer Singh

(Chief Editor)

Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਟੀਸ਼ਨ ਦਾਇਰ ਹੋਣ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

post-img

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪਟੀਸ਼ਨ ਦਾਇਰ ਹੋਣ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਚੰਡੀਗੜ੍ਹ, 30 ਜੁਲਾਈ 2025 : ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀ ਗਈ ਲੈਂਡ ਪੁਲਿੰਗ ਨੀਤੀ ਦੇ ਚੱਲ ਰਹੇ ਵਿਰੋਧ ਦੇ ਚਲਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਇਕ ਹੋਰ ਲੋਕ ਹਿਤ ਪਟੀਸ਼ਨ ਦਾਇਰ ਹੋਣ ਦੇ ਚਲਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕਿਸ ਨੇ ਕੀਤੀ ਹੈ ਇਹ ਲੋਕ ਹਿਤ ਪਟੀਸ਼ਨ ਹਾਈ ਕੋਰਟ ਵਿੱਚ ਜੋ ਲੈਂਡ ਪੁਲਿੰਗ ਨੀਤੀ ਵਿਰੁੱਧ ਇੱਕ ਹੋਰ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ ਉਹ ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਨਿਵਾਸੀ ਗੁਰਦੀਪ ਸਿੰਘ ਗਿੱਲ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਜੋ ਪੰਜਾਬ ਸਰਕਾਰ ਵਲੋਂ 4 ਜੁਲਾਈ 2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਨੂੰ ਰੱਦ ਕਰਨ ਕੀਤ ਜਾਵੇ। ਪਟੀਸ਼ਨ ਵਿਚ ਪਟੀਸ਼ਨਕਰਤਾ ਨੇ ਦੋਸ਼ ਲਗਇਆ ਹੈ ਕਿ ਜਦੋਂ ਲੈਂਡ ਪੁਲਿੰਗ ਨੀਤੀ ਨੂੰ ਬਣਾਇਆ ਗਿਆ ਤਾਂ ਨੀਤੀ ਨੂੰ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਉਲੰਘਣਾ ਕਰਕੇ ਲਾਗੂ ਕੀਤਾ ਗਿਆ ਹੈ। 6 ਅਗਸਤ ਤੱਕ ਦੇਵੇ ਪੰਜਾਬ ਸਰਕਾਰ : ਹਾਈਕੋਰਟ ਹਾਈਕੋਰਟ ਵਿਚ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ `ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 6 ਅਗਸਤ 2025 ਤੱਕ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

Related Post