post

Jasbeer Singh

(Chief Editor)

Punjab

ਹੁਣ ਰਾਮ ਰਹੀਮ ਦੀ ਮੁਸ਼ਕਿਲਾਂ ਚ ਵਾਧਾ .. ਰਣਜੀਤ ਸਿੰਘ ਕਤਲ ਕੇਸ ’ਚ ਸੁਪਰੀਮ ਕੋਰਟ ਨੇ ਰਾਮ ਰਹੀਮ ਤੋਂ ਮੰਗਿਆ ਜਵਾਬ ....

post-img

ਪੰਜਾਬ- ਹਰਿਆਣਾ....ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।ਹਾਈ ਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।

Related Post