ਹੁਣ ਹਰਿਆਣਾ ਦੇ ਸਕੂਲੀ ਬੱਚੇ ਪੜ੍ਹਨਗੇ ਸਿੱਖ ਗੁਰੂਆਂ ਦਾ ਇਤਿਹਾਸ
ਚੰਡੀਗੜ੍ਹ, 12 ਜੂਨ 2026 : ਹਰਿਆਣਾ (Haryana) ਸੂਬੇ ਦੇੇ ਮੁੱਖ ਮੰਤਰੀ ਵਲੋਂ ਹਰਿਆਣਾ ਦੇ ਸਕੂਲਾਂ ਵਿਚ ਸਕੂਲੀ ਬੱਚਿਆਂ ਨੂੰ ਸਿੱਖ ਗੁਰੂਆਂ ਦਾ ਇਤਿਹਾਸ (History of Sikh Gurus) ਪੜ੍ਹਾਉਣ ਦਾ ਫ਼ੈਸਲਾ ਕੀਤਾ ਗਿਆ ਹੈ ।
ਮੁੱਖ ਮੰਤਰੀ ਸੈਣੀ ਨੇ ਕੀਤਾ ਸਿੱਖ ਸਮਾਜ ਨਾਲ ਕੀਤਾ ਵਾਅਦਾ ਪੂਰਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Naib Singh Saini) ਨੇ ਸਿੱਖ ਸਮਾਜ ਨਾਲ ਕੀਤਾ ਆਪਣਾ ਅਹਿਮ ਵਾਅਦਾ ਪੂਰਾ ਕਰਦਿਆਂ ਸੂਬੇ ਦੇ ਸਕੂਲਾਂ ਦੀ 8ਵੀਂ ਜਮਾਤ ਦੇ ਇਤਿਹਾਸ ਦੇ ਸਿਲੇਬਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਨੂੰ ਸ਼ਾਮਲ ਕਰ ਦਿੱਤਾ ਹੈ। ਇਸ ਫ਼ੈਸਲੇ ਤੋਂ ਬਾਅਦ ਸੂਬੈ ਦੇ ਲੱਖਾਂ ਵਿਦਿਆਰਥੀ ਸਿੱਖ ਇਤਿਹਾਸ ਦੇ ਸ਼ਾਨਾਮੱਤੀ ਅਧਿਆਇਆਂ ਤੋਂ ਜਾਣੂ ਹੋ ਸਕਣਗੇ ।
8ਵੀਂ ਦੇ ਸਿਲੇਬਸ `ਚ ਸ਼ਾਮਲ ਹੋਇਆ ਸਿੱਖ ਗੁਰੂਆਂ ਅਤੇ ਯੋਧਿਆਂ ਦਾ ਸ਼ਾਨਾਮੱਤਾ ਅਧਿਆਏ
ਮੁੱਖ ਮੰਤਰੀ (Chief Minister) ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਸਿੱਖ ਇਤਿਹਾਸ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਲਾਗੂ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਮਨੁੱਖਤਾ, ਸਮਾਨਤਾ, ਸੇਵਾ, ਦਇਆ ਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਮਾਰਗ ਦਰਸ਼ਕ ਹੈ ।
ਓ. ਐਸ. ਡੀ. ਨੇ ਕੀਤਾ ਮੁੱਖ ਮੰਤਰੀ ਦਾ ਧੰਨਵਾਦ
ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਹਿੰਮਤ, ਦੇਸ਼ ਭਗਤੀ ਅਤੇ ਜਨ-ਸੇਵਾ ਦੀ ਇਕ ਅਦਭੁੱਤ ਮਿਸਾਲ ਹੈ। ਮੁੱਖ ਮੰਤਰੀ ਦੇ ਓ. ਐੱਸ. ਡੀ. ਡਾ. ਪ੍ਰਭਲੀਨ ਸਿੰਘ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੇ ਸਿੱਖ ਭਾਈਚਾਰੇ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਭਾਵਨਾਤਮਕ ਮੰਗ ਨੂੰ ਪੂਰਾ ਕਰ ਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ ।
