
ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ
- by Jasbeer Singh
- September 19, 2025

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ ਅਧਿਕਾਰੀ ਪਿੰਡ ਪੱਧਰ ‘ ਤੇ ਜਾ ਕੇ ਕਿਸਾਨਾਂ ਨਾਲ ਕਰਨ ਸਿੱਧਾ ਰਾਬਤਾ : ਡਾ. ਪ੍ਰੀਤੀ ਯਾਦਵ ਕਿਸਾਨਾਂ ਨੂੰ ਆਧੁਨਿਕ ਉਪਕਰਨਾਂ ਬਾਰੇ ਜਾਗਰੁਕ ਕਰਨ ‘ ਤੇ ਜ਼ੋਰ ਪਟਿਆਲਾ 19 ਸਤੰਬਰ 2025 : ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ । ਉਹਨਾਂ ਕਿਹਾ ਕਿ ਸੁਪਰ ਐਸ. ਐਮ. ਐਸ. ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ‘ ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ । ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਐਸ. ਡੀ. ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।