July 6, 2024 00:58:49
post

Jasbeer Singh

(Chief Editor)

National

ਨੀਟ-ਯੂਜੀ ਦੇ 1563 ਉਮੀਦਵਾਰਾਂ ਨੂੰ ਐੱਨਟੀਏ ਵੱਲੋਂ ਗ੍ਰੇਸ ਅੰਕ ਦੇਣ ਦਾ ਫ਼ੈਸਲਾ ਵਾਪਸ ਲਿਆ: ਕੇਂਦਰ ਨੇ ਸੁਪਰੀਮ ਕੋਰਟ ਨ

post-img

ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1,563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਐੱਨਟੀਏ ਦਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਜਿਨ੍ਹਾਂ 1,563 ਵਿਦਿਆਰਥੀਆਂ ਨੂੰ ਗ੍ਰੇਸ ਅੰਕ ਦਿੱਤੇ ਗਏ ਸਨ, ਉਨ੍ਹਾਂ ਨੂੰ 23 ਜੂਨ ਨੂੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।ਇਸ ਦੌਰਾਨ ਕੇਂਦਰ ਨੇ ਦੱਸਿਆ ਕਿ ਮੁੜ ਪ੍ਰੀਖਿਆ ਦਾ ਨਤੀਜਾ 30 ਜੂਨ ਨੂੰ ਆਵੇਗਾ। ਐੱਮਬੀਬੀਐੱਸ, ਬੀਡੀਐਸ ਅਤੇ ਹੋਰ ਕੋਰਸਾਂ ਵਿੱਚ ਦਾਖ਼ਲੇ ਲਈ ਕਾਉਂਸਲਿੰਗ 6 ਜੁਲਾਈ ਤੋਂ ਸ਼ੁਰੂ ਹੋਵੇਗੀ। ਦੂਜੇ ਪਾਸੇ ਅਦਾਲਤ ਨੇ ਕਿਹਾ ਕਿ ਪ੍ਰੀਖਿਆ ਵਿੱਚ ਧਾਂਦਲੀ ਦੇ ਦੋਸ਼ਾਂ ਦੇ ਮੱਦੇਨਜ਼ਰ ਇਸ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਸਮੇਤ ਸਾਰੀਆਂ ਪਟੀਸ਼ਨਾਂ ਦੀ ਸੁਣਵਾਈ 8 ਜੁਲਾਈ ਨੂੰ ਹੋਵੇਗੀ।

Related Post