post

Jasbeer Singh

(Chief Editor)

Punjab

ਸੁਸ਼ਾਸਨ ਹਫ਼ਤੇ ਤਹਿਤ ਇਮਾਨਦਾਰੀ ਤੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ ਤੇ ਕਰਮਚਾਰੀ : ਵਧੀਕ ਡਿਪਟੀ ਕਮਿਸ਼ਨਰ

post-img

ਸੁਸ਼ਾਸਨ ਹਫ਼ਤੇ ਤਹਿਤ ਇਮਾਨਦਾਰੀ ਤੇ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ ਤੇ ਕਰਮਚਾਰੀ : ਵਧੀਕ ਡਿਪਟੀ ਕਮਿਸ਼ਨਰ ਸੰਗਰੂਰ, 23 ਦਸੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਸੁਸ਼ਾਸਨ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਨਿਰੰਤਰ ਸ਼ਲਾਘਾਯੋਗ ਉਪਰਾਲੇ ਕੀਤੇ ਜਾਂਦੇ ਹਨ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਵਿੱਚ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ । ਉਨ੍ਹਾਂ ਕਿਹਾ ਕਿ ਖੁਦ ਚੰਗੇ ਨਾਗਰਿਕ ਵਜੋਂ ਵਿਚਰਦੇ ਹੋਏ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਰਹਿਣ । ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐੱਸ.) ਪੋਰਟਲ 'ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਵੀ ਯਕੀਨੀ ਬਣਾਇਆ ਜਾਵੇ, ਇਸਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ. ਜੀ. ਆਰ. ਐੱਸ. ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ । ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗ ਸੁਸਾਸ਼ਨ ਹਫ਼ਤੇ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪਾਂ ਜ਼ਰੀਏ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਯਤਨਸ਼ੀਲ ਹਨ । ਇਸ ਮੌਕੇ ਸਹਾਇਕ ਕਮਿਸ਼ਨਰ ਓਪਿੰਦਰਜੀਤ ਕੌਰ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।

Related Post