go to login
post

Jasbeer Singh

(Chief Editor)

Patiala News

ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਵਿੱਚ ਸਰਗਰਮ ਯੋਗਦਾਨ ਪਾਉਣ ਅਧਿਕਾਰੀ: ਅਮਿਤ ਬੈਂਬੀ

post-img

ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਵਿੱਚ ਸਰਗਰਮ ਯੋਗਦਾਨ ਪਾਉਣ ਅਧਿਕਾਰੀ: ਅਮਿਤ ਬੈਂਬੀ ਏ.ਡੀ.ਸੀ ਜਨਰਲ ਤੇ ਏ.ਡੀ.ਸੀ ਵਿਕਾਸ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਸੰਗਰੂਰ, 7 ਸਤੰਬਰ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਨੂੰ ਜੋਸ਼ ਖਰੋਸ਼ ਨਾਲ ਜਾਰੀ ਰੱਖਦੇ ਹੋਏ ਜਿਥੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕੀਤਾ ਜਾਵੇ ਉਥੇ ਹੀ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਸਾੜਨ ਦੀ ਥਾਂ ’ਤੇ ਯੋਗ ਪ੍ਰਬੰਧਨ ਰਾਹੀਂ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਤੇ ਹੱਲਾਸ਼ੇਰੀ ਦੇਣ ਵਿੱਚ ਵੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਅਮਿਤ ਬੈਂਬੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਇਨ-ਸੀਟੂ ਤੇ ਐਕਸ-ਸੀਟੂ ਤਹਿਤ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਮੂਹ ਖੇਤੀਬਾੜੀ ਵਿਕਾਸ ਅਧਿਕਾਰੀ, ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਦੀ ਲੋੜ ਅਨੁਸਾਰ ਖੇਤੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਪੁੱਟੇ ਜਾਣ ਨੂੰ ਯਕੀਨੀ ਬਣਾਉਣਗੇ । ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਹੋਰ ਵਿਭਾਗਾਂ ਵੱਲੋਂ ਹੁਣ ਤੱਕ ਇਸ ਸਬੰਧੀ ਕੀਤੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਹੜੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਜਿਆਦਾ ਗਿਣਤੀ ਵਿੱਚ ਵਾਪਰੀਆਂ ਸਨ, ਉਥੇ ਵਿਸ਼ੇਸ਼ ਚੌਕਸੀ ਰੱਖਦੇ ਹੋਏ ਯੋਜਨਾਬੱਧ ਢੰਗ ਨਾਲ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ ਤੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਵਜੋਂ ਆਪਣਾ ਨਿੱਗਰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਅਤੇ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਵਰਤੋਂ ਲਈ ਨਿਰੰਤਰ ਪ੍ਰੇਰਿਤ ਕਰਦੇ ਰਹਿਣ ਲਈ ਆਖਿਆ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਬਾਗਬਾਨੀ ਅਫ਼ਸਰ ਨਿਰਵੰਤ ਸਿੰਘ, ਸਮੂਹ ਸਰਕਲ ਰੈਵੇਨਿਊ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਵੀ ਹਾਜ਼ਰ ਸਨ।

Related Post