post

Jasbeer Singh

(Chief Editor)

Patiala News

ਕਿਸਾਨੀ ਸੰਘਰਸ਼ ਦੇ ਚਲਦਿਆਂ ਬੰਦ ਪਏ ਬਾਰਡਰ ਖੋਲ੍ਹਣ ਨੂੰ ਲੈ ਕੇ ਅਧਿਕਾਰੀਆਂ ਕੀਤੀ ਕਿਸਾਨਾਂ ਨਾਲ ਮੀਟਿੰਗ

post-img

ਕਿਸਾਨੀ ਸੰਘਰਸ਼ ਦੇ ਚਲਦਿਆਂ ਬੰਦ ਪਏ ਬਾਰਡਰ ਖੋਲ੍ਹਣ ਨੂੰ ਲੈ ਕੇ ਅਧਿਕਾਰੀਆਂ ਕੀਤੀ ਕਿਸਾਨਾਂ ਨਾਲ ਮੀਟਿੰਗ ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਸ਼ੋਹਕਤ ਅਹਿਮਦ ਪਾਰੇ ਅਤੇ ਹਰਿਆਣਾ ਦੇ ਅਧਿਕਾਰੀ ਮੌਜੂਦ ਰਹੇ ਤੇ ਸਰਹੱਦ ਖੋਲ੍ਹਣ ਸਬੰਧੀ ਚਰਚਾ ਹੋਈ। ਪਰ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਦੇ ਨਾਲ ਹੀ ਇਸ ਮਾਮਲੇ `ਤੇ ਵੀਰਵਾਰ ਨੂੰ ਸੁਪਰੀਮ ਕੋਰਟ `ਚ ਸੁਣਵਾਈ ਹੋਣੀ ਹੈ। ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਿਹਾ ਕਿ ਉਹਨਾਂ ਨੇ ਰੋਡ ਜਾਮ ਨਹੀਂ ਕੀਤਾ ਹੈ, ਇਸ ਹਾਈਵੇਅ ਨੂੰ ਹਰਿਆਣਾ ਸਰਕਾਰ ਅਤੇ ਪੁਲਿਸ ਨੇ ਜਾਮ ਕੀਤਾ ਹੋਇਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਹ ਖੋਲ੍ਹਦੀ ਹੈ ਤਾਂ ਖੁਸ਼ੀ ਦੀ ਗੱਲ ਹੈ। ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਅਸੀਂ ਦਿੱਲੀ ਵੀ ਜਾਵਾਂਗੇ। ਡੱਲੇਵਾਲ ਨੇ ਕਿਹਾ ਕਿ ਹਰਿਆਣਾ ਦੇ ਅਧਿਕਾਰੀਆਂ ਨੇ ਕਿਹਾ ਸੀ ਕਿ ਤੁਸੀਂ ਟਰੈਕਟਰ ਲੈ ਕੇ ਦਿੱਲੀ ਨਾ ਜਾਓ। ਪਰ ਅਸੀਂ ਸਰਕਾਰ ਦਾ ਵਤੀਰਾ ਦੇਖਿਆ ਹੈ। ਦਿੱਲੀ ਵਿੱਚ ਪਹਿਲੇ 13 ਮਹੀਨੇ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਹੋਈ। ਹੁਣ ਸੰਘਰਸ਼ ਨੂੰ ਛੇ ਮਹੀਨੇ ਬੀਤ ਚੁੱਕੇ ਹਨ। ਇਸ ਦੇ ਨਾਲ ਹੀ ਅਸੀਂ ਟਰੈਕਟਰ ਟਰਾਲੀ ਤੋਂ ਬਿਨਾਂ ਦਿੱਲੀ ਨਹੀਂ ਜਾਵਾਂਗੇ। ਕਿਉਂਕਿ ਇਹ ਟਰੈਕਟਰ ਟਰਾਲੀਆਂ ਹੀ ਉਨ੍ਹਾਂ ਦਾ ਘਰ ਹੈ। ਸਾਨੂੰ ਦਿੱਲੀ ਵਿੱਚ ਪਾਣੀ ਅਤੇ ਰਾਸ਼ਨ ਦੀ ਜਰੂਰਤ ਹੋਵੇਗੀ। ਅਜਿਹੀ ਹਾਲਤ ਵਿੱਚ ਟਰੈਕਟਰ ਨੂੰ ਨਾਲ ਲੈ ਕੇ ਜਾਣਾ ਸਾਡੀ ਮਜਬੂਰੀ ਹੈ। ਉਨ੍ਹਾਂ ਦੱਸਿਆ ਕਿ ਅਸੀਂ ਸਾਰਾ ਪੱਖ ਪ੍ਰਸ਼ਾਸਨ ਦੇ ਸਾਹਮਣੇ ਰੱਖਿਆ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜਲਦੀ ਹੀ ਮੀਟਿੰਗ ਬੁਲਾਈ ਜਾਵੇਗੀ।ਸ਼ੰਭੂ ਬਾਰਡਰ ਮਾਮਲੇ ਦੀ ਆਖਰੀ ਸੁਣਵਾਈ 12 ਅਗਸਤ ਨੂੰ ਹੋਈ ਸੀ। ਇਸ ਦੌਰਾਨ ਸੁਪਰੀਮ ਕੋਰਟ ਨੇ ਸਰਹੱਦ ਨੂੰ ਅੰਸ਼ਕ ਤੌਰ `ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਸੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਹੈ।

Related Post