post

Jasbeer Singh

(Chief Editor)

Punjab

ਪੈਸਕੋ ਨੂੰ ਮਜ਼ਬੂਤ ਕਰਨ ਲਈ ਅਧਿਕਾਰੀ ਠੋਸ ਕਦਮ ਚੁੱਕਣ : ਮੋਹਿੰਦਰ ਭਗਤ

post-img

ਪੈਸਕੋ ਨੂੰ ਮਜ਼ਬੂਤ ਕਰਨ ਲਈ ਅਧਿਕਾਰੀ ਠੋਸ ਕਦਮ ਚੁੱਕਣ : ਮੋਹਿੰਦਰ ਭਗਤ ਚੰਡੀਗੜ੍ਹ, 4 ਜੁਲਾਈ 2025 : ਪੰਜਾਬ ਐਕਸ ਸਰਵਿਸਮੈਨ (ਪੈਸਕੋ) ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਚਲਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਧੀਆ ਜੀਵਨ ਨਿਰਵਾਹ ਹੋ ਸਕੇਗਾ। ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ ਤੇ ਜਨਰਲ ਮੈਨੇਜਰ ਕੈਬਨਿਟ ਮੰਤਰੀ ਨੂੰ ਕਰਵਾਇਆ ਕਾਰਪੋਰੇਸ਼ਨ ਦੇ ਪ੍ਰੋਗਰਾਮਾਂ ਤੋ਼ ਜਾਣੂ ਕੈਬਨਿਟ ਮੰਤਰੀ ਪੰਜਾਬ ਮੋਹਿੰਦਰ ਭਗਤ ਨੂੰ ਪੰਜਾਬ ਸਿਵਲ ਸਕੱਤਰੇਤ ਦੀ ਸਮੀਖਿਆ ਮੀਟਿੰਗ ਦੌਰਾਨ ਪੈਸਕੋ ਦੇ ਪ੍ਰਬੰਧ ਨਿਰਦੇਸ਼ਕ ਰਿਟਾ. ਮੇਜਰ ਜਨਰਲ ਹਰਮਨਦੀਪ ਸਿੰਘ ਅਤੇ ਜਨਰਲ ਮੈਨੇਜਰ (ਸੁਰੱਖਿਆ) ਐਸ. ਪੀਂ ਸਿੰਘ ਵਲੋਂ ਕਾਰਪੋਰੇਸ਼ਨ ਦੇ ਚੱਲ ਰਹੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਉਣ ਤੋ਼ ਇਲਾਵਾ ਮੀਟਿੰਗ ਦੌਰਾਨ ਤਿੰਨ ਮਹੀਨਿਆਂ ਦੀ ਐਚੀਵਮੈਂਟ ਰਿਪੋਰਟ ਵੀ ਪੇਸ਼ ਕੀਤੀ ਗਈ। ਮਾਨ ਸਰਕਾਰ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਸ਼ਾਨ ਅਤੇ ਬੇਹਤਰੀ ਯਕੀਨੀ ਬਣਾਉਣ ਲਈ ਮੋਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸ਼ਾਨ ਅਤੇ ਬਿਹਤਰੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related Post