

ਪੁਰਾਣੇ ਵਲੰਟੀਅਰ ਪਾਰਟੀ ਲਈ ਰੀੜ੍ਹ ਦੀ ਹੱਡੀ : ਕੋਹਲੀ, ਬਰਸਟ - ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਸਖ਼ਤ ਨਿੰਦਾ ਪਟਿਆਲਾ, 28 ਅਪ੍ਰੈਲ : ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਨੌਜਵਾਨ ਵਲੰਟੀਅਰ ਸਿਮਰਨਪ੍ਰੀਤ ਸਿੰਘ ਦੇ ਘਰ ਅੱਜ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਿਸ਼ੇਸ਼ ਤੌਰ ’ਤੇ ਇੱਕ ਮੀਟਿੰਗ ਦੌਰਾਨ ਪੁੱਜੇ।ਇਸ ਮੌਕੇ ਵੱਡੀ ਗਿਣਤੀ ਵਿਚ ਹੋਰ ਆਗੂ ਅਤੇ ਕੌਂਸਲਰ ਵੀ ਮੌਜੂਦ ਸਨ । ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਵਲੰਟੀਅਰ ਪਾਰਟੀ ਲਈ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਨ੍ਹਾਂ ਟਕਸਾਲੀਆਂ ਅਤੇ ਵਲੰਟੀਅਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਅੱਗੇ ਤੋਂ ਵੀ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਜ਼ਮੀਨੀ ਤੌਰ ’ਤੇ ਜੁੜੇ ਵਰਕਰਾਂ ਅਤੇ ਵਲੰਟੀਅਰਾਂ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦੀ। ਇਸ ਲਈ ਸਿਮਰਨਪ੍ਰੀਤ ਸਿੰਘ ਜੋ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਨੇ ਹਰ ਦੁੱਖ ਸੁੱਖ ਵਿਚ ਅਤੇ ਸੰਘਰਸ਼ ਸਮੇਂ ਪਾਰਟੀ ਦਾ ਸਾਥ ਦਿੱਤਾ ਹੈ, ਇਸ ਲਈ ਅਜਿਹੇ ਵਲੰਟੀਅਰਾਂ ਦੀ ਪਾਰਟੀ ਹਮੇਸ਼ਾ ਕਦਰ ਕਰਦੀ ਰਹੇਗੀ । ਇਸ ਮੌਕੇ ਗੱਲਬਾਤ ਕਰਦਿਆਂ ਅਜੀਤਪਾਲ ਸਿੰਘ ਕੋਹਲੀ ਅਤੇ ਬਰਸਟ ਨੇ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਘੜੀ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਉਨਾਂ ਦੇ ਨਾਲ ਖੜਾ ਹੈ । ਉਨ੍ਹਾਂ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਇਸ ਤੋਂ ਪਹਿਲਾ ਵੀ 2019 ਵਿੱਚ ਪੁਲਵਾਮਾ ਹਮਲਾ, 2016 ਵਿੱਚ ਉਰੀ ਹਮਲਾ ਸਮੇਤ ਇਸ ਖੇਤਰ ਨੂੰ ਦਹਾਕਿਆਂ ਤੋਂ ਅੱਤਵਾਦੀਆਂ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ । ਉਨਾ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣਾ ਇਹ ਦਰਸ਼ਾਉਂਦਾ ਹੈ ਕਿ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਨਹੀਂ ਚਾਹੁੰਦੇ ਅਤੇ ਸੈਲਾਨੀਆਂ ਦੇ ਮਨਾਂ ਵਿੱਚ ਡਰ ਬਿਠਾਉਣਾ ਚਾਹੁੰਦੇ ਹਨ । ਉਨ੍ਹਾਂ ਕੇਂਦਰ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੇ ਮਨਾਂ ਵਿਚੋਂ ਡਰ ਦੂਰ ਕੀਤਾ ਜਾ ਸਕੇ । ਇਸ ਦੌਰਾਨ ਉਨਾ ਨਾਲ ਕੌਂਸਲਰ ਜਗਤਾਰ ਸਿੰਘ ਤਾਰੀ, ਦਵਿੰਦਰਪਾਲ ਸਿੰਘ ਮਿੱਕੀ, ਅੰਮ੍ਰਿਤਪਾਲ ਸਿੰਘ ਪਾਲੀ, ਹਰਪਾਲ ਸਿੰਘ ਬਿੱਟੂ, ਰਣਜੀਤ ਸਿੰਘ ਚੰਢੋਕ, ਜਸਬੀਰ ਸਿੰਘ ਬਿੱਟੂ, ਗੁਰਮੀਤ ਸਿੰਘ ਨਿੱਕਾ, ਹਰਦੀਪ ਸਿੰਘ ਬੱਗਣ, ਅਮਰਜੀਤ ਸਿੰਘ, ਇੰਦਰਪ੍ਰੀਤ ਸਿੰਘ, ਹਰਵਿੰਦਰ ਸਿੰਘ ਬੇਦੀ, ਪਰਮਜੀਤ ਸਿੰਘ ਪੰਮਾ ਅਤੇ ਕਮਲਪ੍ਰੀਤ ਸਿੰਘ ਨਿੱਪੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.