post

Jasbeer Singh

(Chief Editor)

Punjab

ਫਾਜਿਲਕਾ ਵਿਖੇ ਪੁਲਸ ਨੇ ਦੋ ਵਿਅਕਤੀਆਂ ਤੋਂ ਕੀਤੀ ਹੈਰੋਇਨ ਤੇ ਪਿਸਟਲ ਬਰਾਮਦ

post-img

ਫਾਜਿਲਕਾ ਵਿਖੇ ਪੁਲਸ ਨੇ ਦੋ ਵਿਅਕਤੀਆਂ ਤੋਂ ਕੀਤੀ ਹੈਰੋਇਨ ਤੇ ਪਿਸਟਲ ਬਰਾਮਦ

ਫਾਜਿਲਕਾ, 4 ਜੂਨ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਦੇ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਦੋ ਵਿਅਕਤੀਆਂ ਤੋਂ ਨਾਕਾਬੰਦੀ ਦੌੌਰਾਨ ਹੈਰੋਇਨ (Heroin) ਤੇ ਇਕ ਗਲੋਕ ਪਿਸਟਲ ਬਰਾਮਦ ਕੀਤੀ ਹੈ ।

ਕਿੰਨੀ ਹੈਰੋਇਨ ਬਰਾਮਦ ਕੀਤੀ ਗਈ ਹੈ

ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਕਾਬੰਦੀ ਦੌਰਾਨ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ (Glock pistol) ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਾਂਚ ਅਧਿਕਾਰੀ ਕੁਲਵੰਤ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਛਿੰਦਰ ਸਿੰਘ ਵਾਸੀ ਘੁਰਕਾ ਅਤੇ ਦਰਸ਼ਨ ਸਿੰਘ ਪੁੱਤਰ ਭਜਨ ਸਿੰਘ ਵਾਸੀ ਮੰਡੀ ਲਾਧੂਕਾ ਨੂੰ ਕਾਬੂ ਕੀਤਾ ਗਿਆ ।

ਪੁਲਸ ਨੇ ਕਰ ਲਿਆ ਹੈ ਦੋਹਾਂ ਵਿਰੁੱਧ ਕੇਸ ਦਰਜ

ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 515 ਗ੍ਰਾਮ ਹੈਰੋਇਨ ਅਤੇ ਇੱਕ ਗਲੋਕ ਪਿਸਟਲ ਬਰਾਮਦ ਹੋਈ । ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿ਼ਲਾਫ਼ ਧਾਰਾ 21, 29/61/85 ਐਨ. ਡੀ. ਪੀ. ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ (Case registered) ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Related Post

Instagram