ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਕੀਤਾ ਫੌਜ ਦੇ ਕੈਂਪ ਤੇ ਹਮਲਾ ਜੰਮੂ : ਭਾਰਤ ਦੇ ਜੰਮੂ-ਕਸ਼ਮੀਰ ਦੇ ਰਾਜੌਰੀ ਜਿ਼ਲ੍ਹੇ ਦੇ ਗੁੰਧਾ ਇਲਾਕੇ `ਚ ਸੋਮਵਾਰ ਸਵੇਰੇ ਸ਼ੱਕੀ ਅੱਤਵਾਦੀਆਂ ਨੇ ਫੌਜ ਦੇ ਕੈਂਪ `ਤੇ ਹਮਲਾ ਕਰਨ ਦੇ ਚਲਦਿਆਂ ਅੱਤਵਾਦੀ ਹਮਲੇ `ਚ ਇਕ ਜਵਾਨ ਦੇ ਜ਼ਖਮੀ ਹੋਣ ਬਾਰੇ ਵੀ ਸੂਚਨਾ ਪ੍ਰਾਪਤ ਹੋਈ ਹੈ। ਅੱਤਵਾਦੀਆਂ ਦੇ ਹਮਲੇ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਮੁਕਾਬਲੇ `ਚ ਇਕ ਅੱਤਵਾਦੀ ਦੇ ਮਾਰੇ ਜਾਣ ਤੇ ਇਕ ਨਾਗਰਿਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਖੇਤਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਫਿਰ ਤੋਂ ਗੋਲੀਬਾਰੀ ਹੋਈ ਹੈ, ਜਦੋਂਕਿ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
