go to login
post

Jasbeer Singh

(Chief Editor)

Patiala News

8 ਸਤੰਬਰ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ

post-img

8 ਸਤੰਬਰ ਨੂੰ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ ਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਸੰਗਰੂਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 8 ਸਤੰਬਰ ਦਿਨ ਐਤਵਾਰ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ, ਢਾਬੇ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੈਨ ਧਰਮ ਦੇ ਸੰਮਵਤਸਰੀ ਮਹਾਂਪਰਵ 1 ਸਤੰਬਰ 2024 ਤੋਂ 8 ਸਤੰਬਰ 2024 ਤੱਕ ਮਨਾਇਆ ਜਾ ਰਿਹਾ ਹੈ, ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ । ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ । ਇਸ ਲਈ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ।

Related Post