post

Jasbeer Singh

(Chief Editor)

Punjab

ਪਹਿਲੀ ਸਤੰਬਰ ਨੂੰ ਜੀਵਨ ਜੁਗਤਿ ਸਮਾਗਮ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗ

post-img

ਪਹਿਲੀ ਸਤੰਬਰ ਨੂੰ ਜੀਵਨ ਜੁਗਤਿ ਸਮਾਗਮ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗਾ ਅੰਮਿਤਸਰ, 26 ਅਗਸਤ ( ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਜੀਵਨ ਜੁਗਤਿ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਵੇਗਾ । ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਜੀਵਨ ਜੁਗਤਿ ਸਮਾਗਮ ਸਭਾ ਦੇ ਮੁਖੀ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਵਿਸ਼ੇਸ਼ ਉਦਮ ਤੇ ਸਹਿਯੋਗ ਨਾਲ 01 ਸੰਤਬਰ ਨੂੰ ਸਵੇਰੇ 7:00 ਵਜੇ ਤੋਂ ਅਰੰਭ ਹੋ ਕੇ 10:00 ਵਜੇ ਤੀਕ ਹੋਵੇਗਾ। ਜਿਸ ਦਾ ਮੁੱਖ ਵਿਸ਼ਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਵਿੱਚ ਭਗਤੀ ਅਤੇ ਸ਼ਕਤੀ ਸੰਦੇਸ਼ ਹੋਵੇਗਾ। ਪੰਥ ਦੇ ਮਹਾਨ ਕੀਰਤਨੀ ਜਥੇ ਜਿਨ੍ਹਾਂ ਵਿੱਚ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਗਿਆਨੀ ਜਸਵਿੰਦਰ ਸਿੰਘ ਚੰਡੀਗੜ੍ਹ, ਭਾਈ ਅਮਿਤੇਸ਼ਰ ਸਿੰਘ, ਬੀਬੀ ਅਰਵਿੰਦਰ ਕੌਰ ਅਤੇ ਕੀਰਤਨੀ ਜਥਾ ਬੀਬੀਆਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਵਿਸ਼ੇਸ਼ ਤੌਰ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਜੋੜਨਗੇਂ ਅਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਬਾਬਾ ਦੀਪ ਸਿੰਘ ਕਥਾ ਰਾਹੀਂ ਹਾਜ਼ਰੀ ਲਵਾਉਣਗੇਂ। ਸ. ਬੇਦੀ ਨੇ ਦਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਭੁਜੰਗ ਸਿੰਘ ਚੈਰੀਟੇਬਲ ਟ੍ਰੱਸਟ, ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵੱਲੋਂ ਪੰਜ ਤਖਤ ਸਾਹਿਬਾਨ ਅਤੇ ਹੋਰ ਇਤਿਹਾਸਿਕ ਗੁਰੂਧਾਮਾਂ ਦੀ ਸਪੈਸ਼ਲ ਧਾਰਮਿਕ ਰੇਲ ਯਾਤਰਾ ਜੋ 25 ਅਗਸਤ ਨੂੰ ਅਰੰਭ ਹੋਈ ਹੈ 1 ਸੰਤਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪੁਜੇਗੀ ਜਿਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਧਾਰਮਿਕ ਯਾਤਰਾ ਦਾ ਸਵਾਗਤ ਹੋਵੇਗਾ। ਉਨ੍ਹਾਂ ਕਿਹਾ ਇਹ ਯਾਤਰਾ 2 ਸਤੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਚੱਲ ਕੇ ਰਾਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁਜੇਗੀ। 3 ਸੰਤਬਰ ਨੂੰ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵਿਸ਼ੇਸ਼ ਮਹਾਨ ਗੁਰਮਤਿ ਸਮਾਗਮ ਹੋਵੇਗਾ। ਜਿਸ ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀਆਂ ਤੋਂ ਇਲਾਵਾਂ ਪੰਥ ਦੇ ਨਾਮਵਰ ਰਾਗੀ ਜਥੇ ਵੀ ਨਾਮ ਜਸ ਕਰਨਗੇ। ਗੁਰੂ ਦੇ ਘੋੜਿਆਂ ਦੀ ਅੰਸ਼ ਵੰਸ਼ ਦੇ ਘੋੜਿਆਂ ਦਾ ਸਥਾਨ ਵੀ ਏਥੇ ਹੋਵੇਗਾ ਜਿਥੇ ਸੰਗਤਾਂ ਖੁਲੇ ਦਰਸ਼ਨ ਕਰ ਸਕਣਗੀਆਂ।

Related Post