post

Jasbeer Singh

(Chief Editor)

Patiala News

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ

post-img

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਸੰਗਤਾਂ ਗੁਰੂ ਘਰ ਨਤਮਸਤਕ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਕੇ ਸੰਗਤਾਂ ਨੇ ਪ੍ਰਗਟਾਈ ਆਸਥਾ ਪਟਿਆਲਾ 1 ਨਵੰਬਰ : ਨੌਵੇਂ ਪਾਤਸ਼ਾਹ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬੰਦੀ ਛੋੜ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਦਰਬਾਰ ਵਿਖੇ ਸੰਗਤ ਵੱਡੀ ਗਿਣਤੀ ਵਿਚ ਨਤਮਸਕ ਹੋਈ। ਬੰਦੀ ਛੋੜ ਦਿਵਸ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ਦੇ ਆਲੇ ਦੁਆਲੇ ਮੋਮਬੱਤੀਆਂ ਜਗਾਕੇ ਜਿਥੇ ਗੁਰੂ ਸਾਹਿਬ ਪ੍ਰਤੀ ਆਪਣਾ ਆਸਥਾ ਦਾ ਪ੍ਰਗਟਾਵਾ ਕੀਤਾ ਗਿਆ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਵੀ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਗੁਰੂ ਦਰਬਾਰ ਵਿਚ ਕੀਤੀ ਗਈ ਫੁੱਲਾਂ ਦੀ ਸਜਾਵਟ ਨੇ ਅਲੌਕਿਕ ਰੰਗ ਪ੍ਰਦਾਨ ਕੀਤਾ। ਗੁਰੂ ਘਰ ਵਿਚ ਪੁੱਜੀ ਸੰਗਤਾਂ ਨੇ ਦੇਰ ਰਾਤ ਤੱਕ ਆਤਿਸ਼ਬਾਜ਼ੀ ਕਰਕੇ ਆਪਣਾ ਗੁਰੂ ਪ੍ਰਤੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਨੇ ਪੰਗਤ ਅਤੇ ਸੰਗਤ ਕਰਦਿਆਂ ਦੀਵਾਨ ਹਾਲ ਵਿਖੇ ਸੰਗਤਾਂ ਨੇ ਖੁਦ ਨੂੰ ਨਾਮ ਸਿਮਰਨ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਵੀ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ। ਦੀਵਾਨ ਹਾਲ ਵਿਚ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਤਿਹਾਸਕ ਪੱਖ ਤੋਂ ਦੱਸਿਆ ਕਿ ਕਿਸ ਤਰ੍ਹਾਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਪਾਤਸ਼ਾਹ ਨੇ ਏਸ ਦਿਨ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ। ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਪੁੱਜੇ, ਜਿਨ੍ਹਾਂ ਦੇ ਰਿਹਾਅ ਹੋਣ ਆਉਣ ਦੀ ਖੁਸ਼ੀ ਵਿਚ ਪਹਿਲੇ ਹੈਡ ਗ੍ਰੰਥੀ ਬਾਬਾ ਬੁੱਢਾ ਜੀ ਅਤੇ ਸੰਗਤਾਂ ਨੇ ਗੁਰੂ ਘਰ ਵਿਖੇ ਦੀਪਮਾਲਾ ਕਰਵਾਈ ਅਤੇ ਇਸ ਕਰਕੇ ਇਸ ਦਿਨ ਨੂੰ ਬੰਦੀ ਛੋੜ ਦਿਵਸ ਕਰਕੇ ਮਨਾਇਆ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਧਕਾਂ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ। ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਰਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਭਾਈ ਹਰਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਅਕਾਊਟੈਂਟ ਗੁਰਮੀਤ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਟਾਫ ਮੈਂਬਰ ਤੇ ਸੰਗਤਾਂ ਆਦਿ ਹਾਜ਼ਰ ਸਨ। (ਡੱਬੀ) ਪੂਰਨਮਾਸ਼ੀ ਦੇ ਦਿਹਾੜੇ ’ਤੇ ਕਰਵਾਇਆ ਅੰਮਿ੍ਰਤ ਸੰਚਾਰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਬੰਦੀ ਛੋੜ ਦਿਵਸ ਅਤੇ ਪੂਰਨਮਾਸ਼ੀ ਦੇ ਦਿਹਾੜੇ ’ਤੇ ਅੰਮਿ੍ਰਤ ਸੰਚਾਰ ਵੀ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ 20 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਨਾਮ ਸਿਮਰਨ, ਬਾਣੀ ਅਤੇ ਬਾਣੇ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ।

Related Post