
ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਆਸਥਾ ਨਾਲ ਨਤਮਸਤਕ
- by Jasbeer Singh
- November 6, 2024

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਆਸਥਾ ਨਾਲ ਨਤਮਸਤਕ ਨਵੇਂ ਚੁਣੇ ਅਤਿ੍ਰੰਗ ਕਮੇਟੀ ਮੈਂਬਰਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਕੀਤਾ ਸਨਮਾਨਤ ਪਵਿੱਤਰ ਸਰੋਵਰ ’ਚ ਸੰਗਤਾਂ ਕੀਤਾ ਇਸ਼ਨਾਨ, ਢਾਡੀ ਕਵੀਸ਼ਰੀ ਜੱਥਿਆਂ ਨੇ ਸਜਾਏ ਦੀਵਾਨ ਪਟਿਆਲਾ 6 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਦਰਬਾਰ ਵਿਚ ਆਸਥਾ ਨਾਲ ਨਤਮਸਤਕ ਹੋਈਆਂ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਗੁਰੂ ਮਹਾਰਾਜ ਦੇ ਸਰੂਪ ਅਦਬ ਅਤੇ ਸਤਿਕਾਰ ਨਾਲ ਸਸ਼ੋਭਿਤ ਕੀਤੇ ਗਏ । ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਨ ਉਪਰੰਤ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਧਾਰਮਕ ਦੀਵਾਨਾਂ ’ਚ ਸ਼ਮੂਲੀਅਤ ਕੀਤੀ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਧਾਰਮਕ ਸਮਾਗਮ ਵਿਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਰਵਿੰਦਰ ਸਿੰਘ ਖਾਲਸਾ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਨਵੇਂ ਚੁਣੇ ਅਤਿ੍ਰੰਗ ਕਮੇਟੀ ਮੈਂਬਰਾਂ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਰਵਿੰਦਰ ਸਿੰਘ ਖਾਲਸਾ ਨੂੰ ਸਨਮਾਨਤ ਕੀਤਾ । ਧਾਰਮਕ ਦੀਵਾਨਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਹਾੜੇ ਦੀ ਜਿਥੇ ਪੰਚਮੀ ਵਜੋਂ ਮਹਾਨਤਾ ਹੈ, ਉਥੇ ਹੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਦਾ ਜੋਤਿ ਜੋਤਿ ਪੁਰਬ ਵੀ ਹੈ । ਉਨ੍ਹਾਂ ਦੱਸਿਆ ਕਿ ਅੱਜ ਦਿਨ ਅਬਚਲਨਗਰ ਸ੍ਰੀ ਹਜੂਰ ਸਾਹਿਬ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਰੰਭਤ ਤੇ ਮੁਕੰਮਲ ਇਨਕਾਬ ਨੂੰ ਸ਼ਬਦ ਗੁਰੂ ਵਿਚ ਬਿਰਾਜਮਾਨ ਕੀਤਾ, ਜਿਸ ਨੂੰ ਸਿੱਖ ਜਗਤ ਅੰਦਰ ਗੁਰਤਾਗੱਦੀ ਵਜੋਂ ਅਹਿਮ ਥਾਂ ਮਿਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਸਮ ਗੁਰੂ ਸਾਹਿਬਾਨ ਦੀ ਜਗਦੀ ਜੋਤ ਸ਼ਬਦ ਗੁਰੂ ਦੇ ਰੂਪ ਵਿਚ ਸੁਸ਼ੋਭਿਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਸ਼ਬਦ ਗੁਰੂ ਦੀ ਬਖਸ਼ਿਸ਼ ਕਰਕੇ ਸਮੁੱਚੀ ਲੋਕਾਈ ਨੂੰ ਸਦੀਵੀ ਗੁਰੂ ਦੇ ਲੜ ਲਾਉਣ ਦਾ ਮਹਾਨ ਉਪਰਾਲਾ ਕਰਕੇ ਇਨਕਲਾਬ ਨੂੰ ਮੁਕੰਮਲ ਕੀਤਾ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਜਥੇਦਾਰ ਰਵਿੰਦਰ ਸਿੰਘ ਖਾਲਸਾ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਵਿਚ ਫੈਲੀਆਂ ਬੁਰਾਈਆਂ ਤੋਂ ਆਪਣੇ ਬੱਚਿਆਂ ਅਤੇ ਜਵਾਨੀ ਨੂੰ ਬਚਾਉਣ ਲਈ ਮਾਪਿਆਂ ਦੀ ਅਹਿਮ ਜ਼ਿੰਮੇਵਾਰੀ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ। ਧਾਰਮਕ ਦੀਵਾਨਾਂ ’ਚ ਢਾਡੀ ਕਵੀਸ਼ਰੀ ਜੱਥਿਆਂ ’ਚ ਅਮਰੀਕ ਸਿੰਘ ਜਨੇਤੁਰ, ਗੁਰਪਿਆਰ ਸਿੰਘ ਜੌਹਰ, ਸਵਰਨ ਸਿੰਘ ਭੱਟੀ, ਲਖਵਿੰਦਰ ਸਿੰਘ ਬੀ. ਏ., ਹਰਪ੍ਰੀਤ ਸਿੰਘ ਮਸਤਾਨਾ, ਰੂਪ ਸਿੰਘ ਅਲਬੇਲਾ, ਗੁਰਦਿਆਲ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਵੀ ਸ਼ਾਮਲ ਸਨ ।