post

Jasbeer Singh

(Chief Editor)

Patiala News

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

post-img

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਫੁੱਲਾਂ ਨਾਲ ਸਜਾਵਟ, ਸੰਗਤਾਂ ਨੇ ਜਗਾਈਆਂ ਮੋਮਬੱਤੀਆਂ, ਦੀਪਮਾਲਾ ਰਹੀ ਖਿੱਚ ਦਾ ਕੇਂਦਰ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ ਬਾਬਾ ਨਾਨਕ : ਪ੍ਰੋ. ਬਡੂੰਗਰ ਪਟਿਆਲਾ 15 ਨਵੰਬਰ : ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਗੁਰੂ ਘਰ ਨਤਮਸਤਕ ਹੋ ਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਮੌਕੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਢਾਡੀ ਜੱਥਾ ਭਾਈ ਤਰਸੇਮ ਸਿੰਘ ਪ੍ਰੀਤ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਗੁਰਬਾਣੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਬ੍ਰਹਿਮੰਡੀ ਚੇਤਨਾ ਦੇ ਨਾਇਕ ਅਤੇ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ, ਜਿਨ੍ਹਾਂ ਨੇ ਆਪਣੀ ਬਾਣੀ ਨਾਲ ਸਮਾਜਕ, ਧਾਰਮਕ ਅਤੇ ਰਾਜਨੀਕ ਪੱਧਰ ’ਤੇ ਵੀ ਕ੍ਰਾਂਤੀ ਲਿਆਂਦੀ ਅਤੇ ਸਰਬੱਤ ਦਾ ਭਲਾ ਕੀਤਾ । ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਪਵਿੱਤਰ ਸਰੋਵਰ ਦੇ ਆਸ ਪਾਸ ਮੋਮਬੱਤੀ ਜਗਾਈਆਂ ਅਤੇ ਇਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰੂ ਦਰਬਾਰ ਵਿਚ ਸੁੰਦਰ ਜਲੌ ਸਜਾਏ ਗਏ ਅਤੇ ਵੱਖ ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ ਵੀ ਖਿੱਚ ਦਾ ਕੇਂਦਰ ਬਣੀ। ਪੂਰਨਮਾਸ਼ੀ ਦੇ ਇਸ ਪਵਿੱਤਰ ਦਿਹਾੜੇ ’ਤੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਵੀ ਕਰਵਾਇਆ ਗਿਆ । ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ । ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨਤ ਵੀ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸਾਬਕਾ ਮੈਨੇਜਰ ਕਰਨੈਲ ਸਿੰਘ ਵਿਰਕ, ਸੁਖਵਿੰਦਰ ਸਿੰਘ, ਇੰਸਪੈਕਟਰ ਖੁਸ਼ਹਾਲ ਸਿੰਘ, ਬੰਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ । (ਡੱਬੀ) ਪੰਜ ਪਿਆਰਿਆਂ ਪਾਸੋਂ 58 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ ਪ੍ਰਕਾਸ਼ ਪੁਰਬ ਮੌਕੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ । ਇਸ ਮੌਕੇ ਪੰਜ ਪਿਆਰਿਆਂ ਪਾਸੋਂ 58 ਦੇ ਕਰੀਬ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ’ਚ ਮਹਿਲਾਵਾਂ, ਨੌਜਵਾਨ, ਬੱਚੇ, ਬਜ਼ੁਰਗ ਆਦਿ ਸ਼ਾਮਲ ਸਨ । ਇਸ ਮੌਕੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦੀ ਪ੍ਰਾਪਤ ਕਰਨ ਵਾਲਿਆਂ ਨੂੰ ਰਹਿਮ ਮਰਿਆਦਾ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ।

Related Post