ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਘੋਸ਼ਿਤ
- by Jasbeer Singh
- July 30, 2024
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਘੋਸ਼ਿਤ ਸੰਗਰੂਰ, 30 ਜੁਲਾਈ : ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ । ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।
