
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
- by Jasbeer Singh
- September 22, 2024

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਗੁਰਮਤਿ ਸਮਾਗਮ ਤੇ ਅੰਮਿ੍ਰਤ ਸੰਚਾਰ ਸਬੰਧੀ ਤਿਆਰੀਆਂ ਮੁਕੰਮਲ, ਸੁਚਾਰੂ ਪ੍ਰਬੰਧਾਂ ਲਈ ਮੁਲਾਜ਼ਮ ਤਾਇਨਾਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਸਮੇਤ ਮੈਂਬਰ ਸਾਹਿਬਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਪਟਿਆਲਾ 22 ਸਤੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਸਬੰਧੀ 24 ਸਤੰਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਭਾਈ ਭੁਪਿੰਦਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਕੀਤੀ ਗਈ। ਇਸ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼ੋ੍ਰਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸੀਨੀਅਰ ਆਗੂ ਅਮਰਜੀਤ ਸਿੰਘ ਪੰਜਰਥ ਸ਼ਾਮਲ ਹੋਏ। ਇਸ ਉਪਰੰਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 24 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਅਤੇ ਇਸ ਸਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 10.30 ਵਜੇ ਭੋਗ ਪਾਏ ਜਾਣ ਉਪਰੰਤ ਜਿਥੇ ਅੰਮਿ੍ਰਤ ਸੰਚਾਰ ਕਰਵਾਇਆ ਜਾਵੇਗਾ, ਉਥੇ ਹੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ’ਤੇ ਅਧਾਰਤ ਫੋਟੋ ਗੈਲਰੀ ਵੀ ਲਗਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਦੇ ਜੀਵਨ ਇਤਿਹਾਸ ਨੂੰ ਵੀ ਰੂਪਮਾਨ ਕੀਤਾ ਜਾ ਸਕੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ, ਸੰਤ ਮਹਾਂਪੁਰਸ਼ ਅਤੇ ਪੰਥ ਦੀਆਂ ਮਹਾਨ ਸਖਸ਼ੀਅਤਾਂ ਆਪਣੇ ਵਿਚਾਰਾਂ ਰਾਹੀਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾ ਸਤਿਕਾਰ ਭੇਂਟ ਕਰਨਗੀਆਂ। ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਹਜੂਰੀ ਰਾਗੀ ਭਾਈ ਲਖਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸਤਪਾਲ ਸਿੰਘ ਐਮ.ਏ. ਢਾਡੀ ਜੱਥਾ, ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਕਵੀਸ਼ਰੀ ਜਥਾ ਸੰਗਤਾਂ ਗੁਰੂ ਇਤਿਹਾਸ ਨਾਲ ਸਾਂਝ ਪਾਉਣਗੇ। ਇਸ ਉਪਰੰਤ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰਮਤਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੰਗਰ, ਕੜ੍ਹਾਹ ਪ੍ਰਸ਼ਾਦ, ਕਾਊਂਟਰ, ਗੁਰੂ ਘਰ ਵਿਖੇ ਠਹਿਰਣ ਲਈ ਸਰਾਵਾਂ ਤੇ ਪਾਰਕਿੰਗ ਵਿਵਸਥਾ ਨੂੰ ਵੀ ਸੁਚਾਰੂ ਰੱਖਣ ਲਈ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੱਖ ਵੱਖ ਥਾਵਾਂ ’ਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ ਗਈਆਂ ਹਨ ਤਾਂ ਜੋ ਸਮਾਗਮ ਵਿਚ ਪੁੱਜਣ ਵਾਲੀਆਂ ਸੰਗਤਾਂ ਨੂੰ ਹਰ ਸੰਭਵ ਸਹਿਯੋਗ ਕੀਤਾ ਜਾ ਸਕੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਲਖਵੀਰ ਸਿੰਘ ਲੌਟ, ਗੁਰਚਰਨ ਸਿੰਘ ਖਾਲਸਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਜੀਤ ਸਿੰਘ ਕੌਲੀ, ਯੂਥ ਆਗੂ ਸੁਰਿੰਦਰ ਸਿੰਘ ਘੁਮਾਣਾ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.