
ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ
- by Jasbeer Singh
- February 3, 2025

ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤ ਗੁਰੂ ਘਰ ਨਤਮਸਤਕ ਸ਼ੋ੍ਰਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਗੁਰੂ ਘਰ ਦੇ ਦਰਸ਼ਨਾਂ ਲਈ ਇਲੈਟ੍ਰੋਨਿਕ ਵਾਹਨ ਸੇਵਾ ਗੱਡੀਆਂ ਨੂੰ ਸੰਗਤਾਂ ਲਈ ਕੀਤਾ ਰਵਾਨਾ ਕੇਂਦਰੀ ਬਜਟ ਨੇ ਪੰਜਾਬੀਆਂ ਤੇ ਕਿਸਾਨਾਂ ਨੂੰ ਕੀਤਾ ਨਿਰਾਸ਼ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਟਿਆਲਾ, 3 ਫਰਵਰੀ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਮੌਕੇ ਵੱਡੀ ਗਿਣਤੀ ’ਚ ਸੰਗਤ ਗੁਰੂ ਦਰਬਾਰ ਵਿਚ ਨਤਮਸਤਕ ਹੋਈ, ਉਥੇ ਹੀ ਪਵਿੱਤਰ ਸਰੋਵਰ ’ਚ ਆਸਥਾ ਦੀ ਡੁੱਬਕੀ ਲਗਾਕੇ ਇਸ਼ਨਾਨ ਕੀਤਾ। ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਕਵਾੜ੍ਹ ਖੁੱਲ੍ਹਣ ਮਗਰੋਂ ਕੀਰਤਨ ਆਸਾ ਕੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਮਨਦੀਪ ਸਿੰਘ ਵੱਲੋਂ ਕਰਨ ਉਪਰੰਤ ਕਥਾ ਪ੍ਰਵਾਹ ਭਾਈ ਪਿ੍ਰਤਪਾਲ ਸਿੰਘ ਨੇ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ । ਬਸੰਤ ਪੰਚਮੀ ਦੇ ਚੱਲ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ’ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਬਲਤੇਜ ਸਿੰਘ ਖੌਖ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਨਿਰਮੈਲ ਸਿੰਘ ਜੌਲਾ ਸਮੇਤ ਸੰਤ ਮਹਾਂਪੁਰਸ਼ਾਂ ’ਚ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲੇ ਪੁੱਜੇ ਹੋਏ ਸਨ । ਗੁਰਦੁਆਰਾ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਧੰਨਵਾਦ ਵੀ ਕੀਤਾ। ਇਸ ਮੌਕੇ ਉਚੇਚੇ ਤੌਰ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਫਲਾਇੰਗ ਇੰਚਾਰਜ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਚੀਫ ਤੇਜਿੰਦਰ ਸਿੰਘ, ਮੀਤ ਮੈਨੇ. ਐਡੀ. ਜਸਵਿੰਦਰ ਸਿੰਘ, ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਸੁਪਰਵਾਈਜਰ ਕਰਮਜੀਤ ਸਿੰਘ ਨਾਭਾ, ਮੈਨੇਜਰ ਗੁਰਲਾਲ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਆਦਿ ਸ਼ਾਮਲ ਸਨ । (ਡੱਬੀ) ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਨਵੇਂ ਬਣਿਆ ਲੰਗਰ ਹਾਲ ਸੰਗਤਾਂ ਨੂੰ ਕੀਤਾ ਸਮਰਪਿਤ ਗੁਰੂ ਘਰ ਦੇ ਦਰਸ਼ਨਾਂ ਲਈ ਇਲਟ੍ਰੋਨਿਕ ਵਾਹਨ ਨੂੰ ਕੀਤਾ ਰਵਾਨਾ ਗੁਰੂ ਘਰ ਨਤਮਸਤਕ ਹੋਣ ਉਪਰੰਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਮੁਫਤ ਇਲੈਟ੍ਰੋਨਿਕ ਵਾਹਨ ਨੂੰ ਵੀ ਰਵਾਨਾ ਕੀਤਾ । ਇਸ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਸੰਤ ਰੁੱਤ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਹ ਰੁੱਤ ਗੁਰੂ ਸਾਹਿਬ ਨਾਲ ਮਿਲਾਪ ਅਤੇ ਸਮਰਪਿਤ ਦੀ ਭਾਵਨਾ ਨੂੰ ਵੀ ਪ੍ਰਗਟ ਕਰਦੀ ਹੈ ਅਤੇ ਗੁਰੂ ਪ੍ਰਤੀ ਸਮਰਪਿਤ ਭਾਵਨਾ ਰੱਖਣ ਵਾਲਿਆਂ ਦਾ ਹਮੇਸ਼ਾ ਭਲਾ ਹੁੰਦਾ ਹੈ । ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਫਲਸਫਾ ਸਮੁੱਚੀ ਮਾਨਵਤਾ ਦਾ ਕਲਿਆਣ ਕਰਨ ਵਾਲਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸ਼ਬਦ ਗੁਰੂ ਦੇ ਰੂਪ ਵਿਚ ਮਨੁੱਖਤਾ ਦੀ ਅਗਵਾਈ ਕਰ ਰਹੇ ਹਨ ਅਤੇ ਸਮਾਜ ਦੀਆਂ ਜਟਿਲ ਸਮੱਸਿਆਵਾਂ ’ਚੋਂ ਨਿਕਲਣ ਲਈ ਸ਼ਬਦ ਗੁਰੂ ਹੀ ਸਹਾਈ ਹਨ । (ਡੱਬੀ) ਕੇਂਦਰੀ ਬਜਟ ਨੇ ਪੰਜਾਬੀਆਂ ਤੇ ਕਿਸਾਨਾਂ ਨੂੰ ਕੀਤਾ ਨਿਰਾਸ਼ ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਲ 2025 ਦਾ ਲਿਆਂਦਾ ਗਿਆ ਬਜਟ ਹਰ ਵਰਗ ਨੂੰ ਨਿਰਾਸ਼ ਕਰਨ ਵਾਲਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਨੇ ਅਜਿਹੇ ਬਜਟ ਹੀ ਲਿਆਂਦੇ ਹਨ, ਜੋ ਕੇਵਲ ਉਨ੍ਹਾਂ ਨੂੰ ਠੀਕ ਜਾਪਦੇ ਹਨ । ਸ਼ੋ੍ਰਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਜਟ ਨੂੰ ਧਿਆਨ ਨਾਲ ਵੇਖੀਏ ਤਾਂ ਪੰਜਾਬ ਲਈ ਕੁਝ ਵੱਖਰਾ ਨਹੀਂ ਹੈ ਤੇ ਜਿਹੜੇ ਕਿਸਾਨ ਸਰਹੱਦਾਂ ’ਤੇ ਬੈਠ ਕੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਉਨ੍ਹਾਂ ਲਈ ਕੋਈ ਵੀ ਐਲਾਨ ਸਰਕਾਰ ਨਹੀਂ ਕਰ ਸਕੀ । ਉਨ੍ਹਾਂ ਕਿਹਾ ਕਿ ਬਜਟ ਨੇ ਪੂਰੀ ਤਰ੍ਹਾਂ ਪੰਜਾਬੀਆਂ ਤੇ ਕਿਸਾਨਾਂ ਨੂੰ ਨਿਰਾਸ਼ ਕੀਤਾ ਕਿਉਂਕਿ ਦੇਸ਼ ਦੇ ਅੰਨ ਭੰਡਾਰ ’ਚ ਪੰਜਾਬ ਤੇ ਕਿਸਾਨਾਂ ਨੇ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ ਸਰਕਾਰਾਂ ਗਲਤ ਏਜੰਡੇ ਰੱਖਕੇ ਪੰਜਾਬ ਤੇ ਕਿਸਾਨਾਂ ਦਾ ਵੱਡਾ ਨੁਕਸਾਨ ਕਰਨ ’ਤੇ ਲੱਗੀਆਂ ਹਨ, ਅਜਿਹਾ ਕਦਮ ਮੰਦਭਾਗਾ ਹੈ । (ਡੱਬੀ) ਗੁਰਦੁਆਰਾ ਕੰਪਲੈਕਸ ਅੰਦਰ ਸਿੱਖ ਸਭਾਵਾਂ, ਸੁਸਾਇਟੀਆਂ ਨੇ ਚਲਾਏ ਲੰਗਰ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਉਥੇ ਹੀ ਸੰਗਤ ਨੇ ਪੰਗਤ-ਸੰਗਤ ਕੀਤੀ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਹਜ਼ੂਰੀ ਕੀਰਤਨੀ ਜੱਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ’ਚ ਚੱਲੇ ਧਾਰਮਕ ਦੀਵਾਨਾਂ ਵਿਚ ਢਾਡੀ-ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ । ਇਸ ਮੌਕੇ ਗੁਰਦੁਆਰਾ ਕੰਪਲੈਕਸ ਅੰਦਰ ਸਿੱਖ ਸਭਾਵਾਂ, ਸੁਸਇਟੀਆਂ ਅਤੇ ਜਥੇਬੰਦੀਆਂ ਨੇ ਲੰਗਰਾਂ ਦੇ ਵੱਖ ਵੱਖ ਸਟਾਲ ਲਗਾਏ ਅਤੇ ਧਾਰਮਿਕ ਸਮੱਗਰੀ ਲਈ ਲਿਟਰੇਚਰ ਪੁਸਤਕ ਸਟਾਲ ਲਗਾਈ ਗਈ । ਇਸ ਦੌਰਾਨ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਯੋਗ ਅਗਵਾਈ ਵਿਚ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਨੇ ਨਿਰੰਤਰ ਲੰਗਰ ਸੰਗਤਾਂ ਲਈ ਜਾਰੀ ਰੱਖੇ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਤਰਸਵੀਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸੁਖਜੀਤ ਸਿੰਘ ਬਘੌਰਾ, ਸਾਬਕਾ ਮੈਨੇਜਰ ਸਾਹਿਬਾਨ ਤੋਂ ਇਲਾਵਾ ਗੁਰਮਤਿ ਸਿਖਲਾਈ ਸਕੂਲ ਦੇ ਬੱਚਿਆਂ ਨੇ ਆਪਣੀ ਹਾਜ਼ਰੀ ਲਗਵਾਈ। (ਡੱਬੀ) ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ ਕਵੀ ਦਰਬਾਰ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲੇ ਰਹੇ ਸਮਾਗਮਾਂ ਦੌਰਾਨ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਵੀਆਂ ਵਿਚ ਭਾਈ ਅਵਤਾਰ ਸਿੰਘ ਤਾਰੀ, ਭਾਈ ਅਜੀਤ ਸਿੰਘ ਰਤਨ, ਭਾਈ ਬਲਬੀਰ ਸਿੰਘ ਬੱਲ, ਭਾਈ ਹਰਨੇਕ ਸਿੰਘ ਬਡਾਲੀ, ਬੀਬੀ ਪਰਵਿੰਦਰ ਕੌਰ, ਭਾਈ ਬਲਬੀਰ ਸਿੰਘ ਕੋਮਲ, ਭਾਈ ਹੀਰਾ ਸਿੰਘ ਕੋਮਲ ਆਦਿ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਨਾਲ ਸਬੰਧਤ ਲਿਖੀਆਂ ਵਾਰਤਕ ਕਵਿਤਾਵਾਂ ਸੁਣਾ ਕੇ ਨਿਹਾਲ ਕੀਤਾ ।
Related Post
Popular News
Hot Categories
Subscribe To Our Newsletter
No spam, notifications only about new products, updates.