
ਧੰਨ ਧੰਨ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ
- by Jasbeer Singh
- January 28, 2025

ਧੰਨ ਧੰਨ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਹੋਈ ਪੱਥਰ ਦੀ ਕਾਰ ਸੇਵਾ ਪੱਥਰ ਦਾ ਫਰਸ਼ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਗਿਆਨੀ ਪਿ੍ਰਤਪਾਲ ਸਿੰਘ ਜੀ ਹੈਡ ਗੰ੍ਰਥੀ ਨੇ ਕੀਤੀ ਟਕ ਲਗਾ ਕੇ ਪਟਿਆਲਾ, 28 ਜਨਵਰੀ ()- ਸ਼ਾਹੀ ਸ਼ਹਿਰ ਪਟਿਆਲਾ ਦੇ ਤਿ੍ਰਪੜੀ ਖੇਤਰ ਵਿਖੇ ਪੈਂਦੇ ਇਲਾਕੇ ਰਤਨ ਨਗਰ ਵਿਖੇ ਬਣੇ40 ਸਾਲ ਪੁਰਾਣੇ ਬਣੇ ਗੁਰਦੁਆਰਾ ਸਾਹਿਬ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੀਮੇਂਟ ਦੇ ਫਰਸ਼ ਦੀ ਥਾਂ ਤੇ ਪੱਥਰ ਦਾ ਫਰਸ਼ ਬਣਾਉਣ ਦੇ ਕਾਰਜ ਦੀ ਸ਼ੁਰੂਆਤ ਗਿਆਨੀ ਪਿ੍ਰਤਪਾਲ ਸਿੰਘ ਜੀ ਹੈਡ ਗੰ੍ਰਥੀ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਲੋਂ ਟਕ ਲਗਾ ਕੇ ਕੀਤੀ ਗਈ । ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਪਟਿਆਲਾ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਤੇ ਵਾਰਡ ਕੌਂਸਲਰ ਕੁਲਦੀਪ ਕੌਰ ਵੀ ਮੌਜੂਦ ਸਨ । ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਜਨਰਲ ਸਕੱਤਰ ਦਵਿੰਦਰਪਾਲ ਸਿਘ ਰਿੰਕੂ ਨੇ ਦਿੱਤੀ । ਇਸ ਮੌਕੇ ਪ੍ਰਧਾਨ ਹਰਬੰਸ ਸਿੰਘ, ਜੀਤ ਮੱਲੀ ਅਤੇ ਰਿੰਕੂ ਨੇ ਕਿਹਾ ਕਿ ਪ੍ਰਮਾਤਮਾ ਦੀ ਕਿ੍ਰਪਾ ਨਾਲ ਬਹੁਤ ਵੱਡਾ ਕਾਰਜ ਆਰੰਭ ਹੋਇਆ ਹੈ, ਜਿਸਨੂੰ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਜਲਦ ਜਿਥੇ ਸ਼ੁਰੂ ਕੀਤਾ ਗਿਆ ਹੈ ਉਥੇ ਸੰਪੂਰਨ ਵੀ ਕੀਤਾ ਜਾਵੇਗਾ। ਇਸ ਮੌਕੇ ਅਖੀਰ ਵਿਚ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਦਵਿੰਦਰਪਾਲ ਸਿੰਘ ਰਿੰਕੂ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਅਤੇ ਆਏ ਪਤਵੰਤੇ ਸੱਜਣਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ ਮੱਲ੍ਹੀ, ਕੈਸ਼ੀਅਰ ਰਾਜਪਾਲ ਸਿੰਘ ਤੇ ਅੰਮਿ੍ਰਤਪਾਲ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਤਰਨਜੀਤ ਸਿੰਘ, ਦਵਿੰਦਰ ਸਿੰਘ ਤੇ ਮੈਂਬਰ ਸਾਹਿਬਾਨ ਮੌਜੂਦ ਸਨ ।