ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ
- by Jasbeer Singh
- September 28, 2024
ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਭਾਸ਼ਾ ਵਿਭਾਗ ਨੇ ਸੱਭਿਆਚਾਰਕ ਸਮਾਗਮ ਕਰਵਾਇਆ ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਵਿਸ਼ਵ ਸੈਰ ਸਪਾਟਾ ਦਿਵਸ ਉੱਤੇ ਇੱਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਫ਼ਤਰ ਵਿਖੇ ਚਲਦੀਆਂ ਪੰਜਾਬੀ ਟਾਈਪ ਤੇ ਸਟੈਨੋ ਜਮਾਤਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਸਮਾਗਮ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਵੱਲੋਂ 'ਵਿਸ਼ਵ ਸੈਰ ਸਪਾਟਾ ਦਿਵਸ' ਦੇ ਇਤਿਹਾਸ ਅਤੇ ਮੌਜੂਦਾ ਸਮੇਂ ਇਸ ਨੂੰ ਮਨਾਏ ਜਾਣ ਦੀ ਸਾਰਥਕਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਵਿੱਚ ਸਟੈਨੋ ਜਮਾਤਾਂ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਹਰਜੀਤ ਕੌਰ, ਕੋਮਲ ਸ਼ਰਮਾ, ਰੁਪਿੰਦਰ ਕੌਰ ਅਤੇ ਰਾਜਦੀਪ ਕੌਰ ਵੱਲੋਂ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਮਨਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਵੱਲੋਂ ਪੰਜਾਬੀ ਗੀਤਾਂ ਉੁੱਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧੇ ਦੀ ਪੇਸ਼ਕਾਰੀ ਰਾਹੀਂ ਹਾਜ਼ਰ ਸਰੋਤਿਆਂ ਨੂੰ ਝੂੰਮਣ ਲਾ ਦਿੱਤਾ। ਸਮਾਗਮ ਦੇ ਅੰਤ ਵਿੱਚ ਨਵਨੀਤ ਕੌਰ, ਸੀਨੀਅਰ ਸਹਾਇਕ ਵੱਲੋਂ ਵਿਦਿਆਰਥੀਆਂ ਅਤੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ । ਸਮਾਗਮ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਅਧਿਐਨ ਤੇ ਅਧਿਆਪਨ ਕਲਾਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੁਆਰਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਹਰਦੀਪ ਕੌਰ ਤੋਂ ਇਲਾਵਾ ਸਟੈਨੋ ਕਲਾਸਾਂ ਦੇ ਵਿਦਿਆਰਥੀ ਅਤੇ ਹੋਰ ਪਤਵੰਤੇ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.