post

Jasbeer Singh

(Chief Editor)

National

ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁ

post-img

ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਗੁਜਰਾਤ (ਸਾਸਨ), 3 ਮਾਰਚ : ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗਏ । ਮੋਦੀ ਨੇ ਸੋਮਨਾਥ ਤੋਂ ਆਉਣ ਤੋਂ ਬਾਅਦ ਸਾਸਨ ਵਿੱਚ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਪ੍ਰਬੰਧਤ ਇੱਕ ਜੰਗਲੀ ਗੈਸਟ ਹਾਊਸ ਸਿੰਘ ਸਦਨ ਵਿੱਚ ਇੱਕ ਰਾਤ ਗੁਜ਼ਾਰੀ, ਜਿਥੇ ਉਨ੍ਹਾਂ ਐਤਵਾਰ ਸ਼ਾਮ ਨੂੰ 12 ਜਯੋਤਿਰਲਿੰਗਾਂ ਵਿੱਚੋਂ ਪਹਿਲੇ ਭਗਵਾਨ ਸ਼ਿਵ ਮੰਦਰ ਵਿੱਚ ਪੂਜਾ ਕੀਤੀ । ਸਿੰਘ ਸਦਨ ਤੋਂ ਪ੍ਰਧਾਨ ਮੰਤਰੀ ਸ਼ੇਰ ਸਫਾਰੀ ’ਤੇ ਗਏ ਇਸ ਦੌਰਾਨ ਉਨ੍ਹਾਂ ਦੇ ਨਾਲ ਕੁਝ ਮੰਤਰੀ ਅਤੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਗਿਰ ਵਾਈਲਡਲਾਈਫ ਸੈਂਚੁਰੀ ਦੇ ਮੁੱਖ ਦਫਤਰ ਸਾਸਨ ਗਿਰ ਵਿਚ ਪ੍ਰਧਾਨ ਮੰਤਰੀ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ਼ ਦੀ ਸੱਤਵੀਂ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ ਅਤੇ ਇਸ ਉਪਰੰਤ ਮੀਟਿੰਗ ਤੋਂ ਬਾਅਦ ਮੋਦੀ ਸਾਸਨ ਵਿਖੇ ਕੁਝ ਮਹਿਲਾ ਜੰਗਲਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਨਗੇ । ਇੱਕ ਸਰਕਾਰੀ ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਏਸ਼ੀਆਈ ਸ਼ੇਰਾਂ ਦੀ ਸਾਂਭ ਸੰਭਾਲ ਦੇ ਪ੍ਰੋਜੈਕਟ ਲਾਇਨ ਲਈ 2,900 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਹੈ, ਜਿਸ ਲਈ ਗੁਜਰਾਤ ਇੱਕਲੌਤਾ ਨਿਵਾਸ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਰਤਮਾਨ ਵਿੱਚ ਏਸ਼ੀਆਈ ਸ਼ੇਰ ਗੁਜਰਾਤ ਦੇ 9 ਜ਼ਿਲ੍ਹਿਆਂ ਵਿੱਚ 53 ਤਾਲੁਕਾਂ ਵਿੱਚ ਲਗਭਗ 30,000 ਵਰਗ ਕਿਲੋਮੀਟਰ ਵਿੱਚ ਰਹਿੰਦੇ ਹਨ ।

Related Post