post

Jasbeer Singh

(Chief Editor)

Punjab

ਕੁੱਲੜ ਪੀਜ਼ਾ ਕੱਪਲ ਵਲੋਂ ਵਾਇਰਲ ਕੀਤੀ ਵੀਡੀਓ ਤੇ ਬੁੱਢਾ ਦਲ ਦੇ ਨਿਹੰਗ ਸਿੰਘ ਵੱਡੀ ਗਿਣਤੀ `ਚ ਕੁੱਲ੍ਹੜ ਪਿੱਜ਼ਾ ਜੋੜੇ ਦ

post-img

ਕੁੱਲੜ ਪੀਜ਼ਾ ਕੱਪਲ ਵਲੋਂ ਵਾਇਰਲ ਕੀਤੀ ਵੀਡੀਓ ਤੇ ਬੁੱਢਾ ਦਲ ਦੇ ਨਿਹੰਗ ਸਿੰਘ ਵੱਡੀ ਗਿਣਤੀ `ਚ ਕੁੱਲ੍ਹੜ ਪਿੱਜ਼ਾ ਜੋੜੇ ਦੀ ਦੁਕਾਨ `ਤੇ ਪੁੱਜੇ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਕੁੱਲ੍ਹੜ ਪੀਜ਼ਾ ਕੱਪਲ ਇਕ ਵਾਰ ਫਿਰ ਵਿਵਾਦਾਂ `ਚ ਆ ਗਿਆ ਹੈ, ਇਸ ਦੇ ਨਾਲ ਹੀ ਬੁੱਢਾ ਦਲ ਦੇ ਨਿਹੰਗ ਸਿੰਘ ਵੱਡੀ ਗਿਣਤੀ `ਚ ਕੁੱਲ੍ਹੜ ਪਿੱਜ਼ਾ ਜੋੜੇ ਦੀ ਦੁਕਾਨ `ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਭਾਰੀ ਹੰਗਾਮਾ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 4 ਦੀ ਪੁਲਸ ਮੌਕੇ `ਤੇ ਪਹੁੰਚ ਗਈ। ਇਸ ਦੌਰਾਨ ਨਿਹੰਗ ਸਿੰਘਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੁੱਲ੍ਹੜ ਪਿੱਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ’ਤੇ ਮਾੜਾ ਅਸਰ ਪੈ ਰਿਹਾ ਹੈ। ਵੀਡੀਓਜ਼ ਪਾਉਣ ਨੂੰ ਲੈ ਕੇ ਨਿਹੰਗਾਂ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਧਮਕੀ ਦਿੰਦੇ ਹੋਏ ਕਿਹਾ ਜੇਕਰ ਵੀਡੀਓ ਪਾਉਣੀ ਹੈ ਤਾਂ ਸਹਿਜ ਅਰੋੜਾ ਪੱਗ ਲਾਹ ਕੇ ਰੱਖੇ। ਸਾਡੇ ਕੋਲੋਂ ਕੌਮ ਦੀ ਬਦਨਾਮੀ ਨਹੀਂ ਵੇਖੀ ਜਾਂਦੀ। ਸਹਿਜ ਅਰੋੜਾ ਨਹੀਂ ਮੰਨੇਗਾ ਤਾਂ ਨਤੀਜੇ ਭੁਗਤੇਗਾ। ਉਨ੍ਹਾਂ ਸ਼ਰੇਆਮ ਧਮਕੀ ਦਿੰਦੇ ਕਿਹਾ ਕਿ ਤਿੰਨ ਦਿਨ ਬਾਅਦ ਉਹ ਫਿਰ ਆਉਣਗੇ ਅਤੇ ਉਸ ਦਿਨ ਕੁਝ ਵੱਡਾ ਹੋਵੇਗਾ। ਉਨ੍ਹਾਂ ਨੇ ਉਕਤ ਕੱਪਲ ਨੂੰ ਅਜਿਹੀ ਵੀਡੀਓ ਵਾਇਰਲ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਥੇ ਹੀ ਇਸ ਮਾਮਲੇ ਵਿਚ ਹੁਣ ਤੱਕ ਕੁੱਲ੍ਹੜ ਪਿੱਜ਼ਾ ਖ਼ਿਲਾਫ਼ ਮਾਮਲਾ ਕਿਉਂ ਨਹੀਂ ਦਰਜ ਹੋਇਆ। ਇਸੇ ਗੱਲ ਨੂੰ ਲੈ ਕੇ ਨਿਹੰਗ ਸਿੰਘਾਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਜੇਕਰ ਹੁਣ ਤੱਕ ਪੁਲਸ ਨੂੰ ਪਤਾ ਲੱਗ ਗਿਆ ਹੈ ਕਿ ਉਹ ਵੀਡੀਓ ਉਨ੍ਹਾਂ ਵੱਲੋਂ ਹੀ ਵਾਇਰਲ ਕੀਤੀ ਗਈ ਸੀ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਸ ਮਾਮਲੇ ਵਿਚ ਖ਼ੁਦ ਸ਼ਿਕਾਇਤ ਦੇ ਦੀ ਗੱਲ ਪੁਲਸ ਨੂੰ ਕਹੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਲ੍ਹੜ ਪਿੱਜ਼ਾ ਕੱਪਲ ਹੁਣ ਆਪਣੇ ਬੱਚੇ ਨੂੰ ਵੀ ਵੀਡੀਓ ਵਿਚ ਲੈ ਕੇ ਵੀਡੀਓ ਬਣਾਉਣ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ੍ਹੜ ਪਿੱਜ਼ਾ ਜੋੜੇ ਵੱਲੋਂ ਸਿੱਖਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ, ਜੋਕਿ ਨਿੰਦਣਯੋਗ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਅੱਜ ਗੱਲਬਾਤ ਦੌਰਾਨ ਉਨ੍ਹਾਂ ਕੁੱਲ੍ਹੜ ਪਿੱਜ਼ਾ ਜੋੜੇ ਦੀ ਭੈਣ ਨਾਲ ਗੱਲ ਕੀਤੀ। ਇਸ ਦੌਰਾਨ ਔਰਤ ਵੱਲੋਂ ਉਨ੍ਹਾਂ ਨਾਲ ਗਲਤ ਵਤੀਰਾ ਕੀਤਾ ਗਿਆ, ਜਿਸ ਤੋਂ ਬਾਅਦ ਨਿਹੰਗ ਸਿੰਘ ਦੁਕਾਨ ਤੋਂ ਬਾਹਰ ਆ ਗਏ। ਇਸ ਦੌਰਾਨ ਕੁੱਲ੍ਹੜ ਪਿੱਜ਼ਾ ਜੋੜੇ ਦੀ ਦੁਕਾਨ ਦੇ ਬਾਹਰ ਭਾਰੀ ਹੰਗਾਮਾ ਹੋਇਆ।

Related Post